ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਐਸ.ਡੀ.ਐਮ ਅਜਨਾਲਾ ਸ੍ਰੀ ਸੁਰਿੰਦਰ ਸਿੰਘ ਨੇ ਜਾਣਕਾਰੀ ਦੇਦਿੰਆ ਦੱਸਿਆ ਕਿ ਅਜਨਾਲਾ ਦਾਣਾ ਮੰਡੀ ਵਿਖੇ 19 ਮਾਰਚ ਨੂੰ ਜੋ ਰੋਜ਼ਗਾਰ/ਸੰਗਤ ਦਰਸ਼ਨ ਮੇਲਾ ਲੱਗਣਾ ਸੀ, ਉਹ ਹੁਣ 26 ਮਾਰਚ 2015 ਨੂੰ ਲੱਗੇਗਾ ।
ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੇ ਅਜਨਾਲਾ ਦਾਣਾ ਮੰਡੀ ਵਿਖੇ 26 ਮਾਰਚ 2015 ਨੂੰ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਵਿਭਾਗਾਂ ਤਹਿਤ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਸੇਵਾਵਾਂ ਬਾਰੇ ਦੱਸਿਆ ਜਾਵੇਗਾ।ਮੇਲੇ ਵਿਚ ਵੱਖ-ਵੱਖ ਵਿਭਾਗਾਂ ਵਲੋਂ ਆਪਣੇੇ ਵਿਭਾਗ ਨਾਲ ਸਬੰਧਤ ਸਟਾਲ ਲਗਾਏ ਜਾਣਗੇ।ਜਿਸ ਵਿਚ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੇਲੇ ਵਿਚ ਵੱਧ ਤੋਂ ਵੱਧ ਤਾਦਾਦ ਵਿਚ ਸ਼ਾਮਿਲ ਹੋ ਕੇ ਇਨ੍ਹਾਂ ਵਿਭਾਗਾਂ ਦੇ ਸਟਾਲਾਂ ਤੇ ਜਾ ਕੇ ਆਪਣੀ ਸਮੱਸਿਆਵਾਂ ਬਾਰੇ ਦੱਸਿਆ ਜਾਵੇ ਅਤੇ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ/ ਸਕੀਮਾਂ ਬਾਰੇ ਵਧੇਰੀ ਜਾਣਕਾਰੀ ਦੇ ਪੈਂਫਲੈਟ, ਫਾਰਮ ਅਤੇ ਬਰੌਸ਼ਰ ਪ੍ਰਾਪਤ ਕੀਤੇ ਜਾਣ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media