ਫਾਜਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) : ਸ਼ਾਹ ਰਾਹ ਨੰਬਰ 10 ਤੇ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਪੁਲਸ ਦੇ ਅਧਿਕਾਰੀਆਂ ਨੇ ਵੋਟਰ ਜਾਗਰੂਕਤਾ ਲਈ ਇਕ ਸੈਮੀਨਾਰ ਲਾਇਆ ਗਿਆ। ਇਸ ਕੈਂਪ ਵਿਚ ਜ਼ਿਲਾ ਟ੍ਰੈਫਿਕ ਪੁਲਸ ਮੁੱਖੀ ਬਲਜਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਜਿੰਨਾਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾਇਆ। ਉਨਾਂ ਕਿਹਾ ਕਿ ਵੋਟ ਦਾ ਅਧਿਕਾਰ ਭਾਰਤੀ ਲੋਕਤੰਤਰ ਦੀ ਰੀੜ ਦੀ ਹੱਡੀ ਹੈ ਉਨਾਂ ਕਿਹਾ ਕਿ ਭਾਰਤੀ ਲੋਕਤੰਤਰ ਵਿਚ ਸਰਕਾਰ ਚੁਣਨ ਦਾ ਅਧਿਕਾਰ ਲੋਕਾਂ ਨੂੰ ਹੁੰਦਾ ਹੈ। ਜਿਹੜੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਸਰਕਾਰ ਚੁਣਨ ਵਿਚ ਆਪਣੀ ਭੂਮਿਕਾ ਅਦਾ ਕਰਨ। ਇਸ ਮੌਕੇ ਉਨਾਂ ਵਾਹਨਾਂ ਤੇ ਵੋਟਰ ਜਾਗਰੂਕਤਾ ਫੈਲਾਉਂਦੇ ਸਟਿੱਕਰ ਵੀ ਲਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਚਸੀ ਰਜਿੰਦਰ ਕੁਮਾਰ, ਬਾਲ ਕ੍ਰਿਸ਼ਨ, ਗੁਰਨਾਮ ਸਿੰਘ, ਪਵਨ ਸ਼ਰਮਾ ਤੋਂ ਇਲਾਵਾ ਸ਼ਹਿਰ ਦੇ ਲੋਕ ਵੀ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …