Wednesday, April 29, 2026

ਜ਼ਿਲ੍ਹਾ ਤੇ ਸ਼ੈਸਨ ਜੱਜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ

11 ਅਪ੍ਰੈਲ ਨੂੰ ਲੱਗੇਗੀ ਲੋਕ ਅਦਾਲਤ-ਪਰਿਵਾਰਿਕ ਝਗੜਿਆਂ ਨੂੰ ਕੀਤਾ ਜਾਵੇਗਾ ਹੱਲ

ਕੈਪਸ਼ਨ- ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਕੈਪਸ਼ਨ- ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ-ਕਮ-ਚੇਅਰਮੈਨ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਸਮੂਹ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸੇਵਾਵਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ।
ਮਾਣਯੋਗ ਜਸਟਿਸ ਗੁਰਬੀਰ ਸਿੰਘ ਜ਼ਿਲ੍ਹਾ ਤੇ ਸ਼ੈਸਨ ਜੱਜ ਅੰਮ੍ਰਿਤਸਰ ਨੇ ਦੱਸਿਆ ਕਿ ਪਿਛਲੇ ਪੰਜ ਮਹਿਨਿਆਂ ਦੌਰਾਨ 469 ਵਿਅਕਤੀਆਂ ਨੂੰ ਲੀਗਲ ਏਡ ਦਿੱਤੀ ਗਈ ਹੈ। ਮੈਡੀਏਸ਼ਨ ਕੇਂਦਰ ਵਿਚ 793 ਵਿਅਕਤੀਆਂ ਦੇ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸਾਲ 2011 ਤੋ ਲੈ ਕੇ ਹੁਣ ਤਕ 835 ਲੋਕ ਅਦਾਲਤਾਂ ਲਗਾਈਆਂ ਗਈਆਂ ਹਨ, ਜਿਸ ਵਿਚ ਕਰੀਬ 2 ਲੱਖ 80 ਹਜ਼ਾਰ 848 ਕੇਸਾਂ ਵਿਚੋਂ 2 ਲੱਖ 9 ਹਜ਼ਾਰ 326 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਕਾਏ ਕੇਸਾਂ ਦਾ ਨਿਬੇੜਾ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਪੀੜਤ ਲੋਕਾਂ 22 ਵੱਖ-ਵੱਖ ਕੇਸਾਂ ਵਿਚ ਲੋਕਾਂ ਨੂੰ ਮੁਆਵਜਾ ਦਿੱਤਾ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਜਬਰ ਜਿਨਾਹ, ਕਤਲ, ਮਾਮੂਲੀ ਜ਼ਖਮੀ ਤੇ ਵੱਖ-ਵੱਖ ਹਾਦਸਿਆਂ ਵਿਚ ਲੋੜਵੰਦ ਲੋਕਾਂ ਨੂੰ ਮੁਆਵਜਾ ਦਿੱਤਾ ਜਾਂਦਾ ਹੈ।  ਉਨਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ 12 ਸਤੰਬਰ 2015 ਨੂੰ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਉਹ ਮੁਫਤ ਕਾਨੂੰਨੀ ਸੇਵਾ ਦਾ ਲਾਹਾ ਲੈਣ। ਇਸ ਤੋਂ ਪਹਿਲਾਂ 11 ਅਪ੍ਰੈਲ 2015 ਨੂੰ ਪਰਿਵਾਰਿਕ ਝਗੜਿਆਂ ਦੇ ਨਿਬੇੜੇ ਲਈ ਵੀ ਲੋਕ ਅਦਾਲਤ ਲਗਾਈ ਜਾਵੇਗੀ।
ਉਨਾਂ ਕਿਹਾ ਕਿ ਆਰਥਿਕ ਤੋਰ ਤੇ ਕਮਜ਼ੋਰ ਵਿਅਕਤੀਆਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨਾ ਦੱਸਿਆ ਕਿ ਕਿਸੇ ਵੀ ਵਰਗ ਨਾਲ ਸਬੰਧਿਤ ਵਿਅਕਤੀ ਜਿਸਦੀ ਸਲਾਨਾ ਆਮਦਨ ਡੇਢ ਲੱਖ ਰੁਪਏ ਤੋ ਘੱਟ ਹੈ, ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਘਰੇਲੂ, ਜ਼ਮੀਨੀ, ਅਪਰਾਧਿਕ ਤੇ ਬੱਚਿਆਂ ਆਦਿ ਨਾਲ ਸਬੰਧਿਤ ਕੇਸਾਂ ਸਬੰਧੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਆਰਥਿਕ ਕਮਜ਼ੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਿਆਂ ਨਹੀ ਕੀਤਾ ਜਾ ਸਕਦਾ। ਉਨਾਂ ਦੱਸਿਆ ਕਿ ਕਿਸੇ ਕਿਸਮ ਦੀ ਕਾਨੂੰਨੀ ਸਲਾਹ, ਜਾਣਕਾਰੀ ਜਾਂ ਸਹਾਇਤਾ ਲੈਣ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪੱਕੀ ਲੋਕ ਅਦਾਲਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਖੋਲ੍ਹੇ ਗਏ ਵਿਕਲਪੀ ਝਗੜਾ ਨਿਵਾਰਣ ਕੇਂਦਰ ਵਿਚ ਕੰਮ ਕਰ ਰਹੀ ਹੈ। ਇਹ ਅਦਾਲਤ ਟਰਾਂਸਪੋਰਟ ਸਰਵਿਸਜ਼, ਪੋਸਟਲ, ਟੈਲੀਗ੍ਰਾਫ ਜਾਂ ਟੈਲੀਫੋਨ ਨਾਲ ਸਬੰਧਿਤ ਸੇਵਾਵਾਂ, ਬਿਜਲੀ ਜਾਂ ਪਾਣੀ ਨਾਲ ਸਬੰਧਿਤ, ਸ਼ੈਨੀਟੇਸ਼ਨ, ਹਸਪਤਾਲ, ਡਿਸਪੈਂਸਰੀ, ਬੀਮਾ, ਬੈਕਿੰਗ, ਹਾਊਸਿੰਗ, ਵਿੱਤੀ ਸੇਵਾਵਾਂ ਅਤੇ ਐਲ.ਪੀ.ਜੀ ਆਦਿ ਨਾਲ ਸਬੰਧਿਤ ਸੇਵਾਵਾਂ ਸਬੰਧੀ ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰ ਰਹੀ ਹੈ। ਉਪਰੋਕਤ ਕੇਸਾਂ ਨੂੰ ਇਸ ਅਦਾਲਤ ਵਿਚ ਪੇਸ਼ ਕਰਨਾ ਬਹੁਤ ਆਸਾਨ ਹੈ ਅਤੇ ਲੋੜਵੰਦ ਵਿਅਕਤੀ ਇਕ ਸਾਦੇ ਕਾਗਜ਼ ਉੱਪਰ ਬੇਨਤੀ ਪੱਤਰ ਲਿਖ ਕੇ ਚੇਅਰਮੈਨ ਦੇ ਸਾਹਮਣੇ ਆਪਣੀ ਸਮੱਸਿਆ ਰੱਖ ਸਕਦਾ ਹੈ।  ਇਸ ਦੌਰਾਨ ਕਿਸੇ ਕੋਰਟ ਫੀਸ ਦੀ ਵੀ ਜਰੂਰਤ ਨਹੀ ਹੋਵੇਗੀ। ਉਨਾਂ ਕਿਹਾ ਕਿ ਇਸ ਅਦਾਲਤ ਵਲੋਂ ਕੀਤੇ ਗਏ ਫੈਸਲੇ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ।
ਇਸ ਮੌਕੇ ਹੋਰਨਾਂ ਤੋ ਇਲਾਵਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਡੀਸ਼ਨਲ ਜ਼ਿਲਾ ਸੈਸਨ ਜੱਜ, ਸਰੀ ਯੁਕਤੀ ਗੋਇਲ ਚੀਫ ਜ਼ੁਡੀਸੀਅਲ ਮੈਜਿਸਟਰੇਟ, ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਅਰੁਣ ਕੁਮਾਰ ਅਗਰਵਾਲ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਸ੍ਰੀ ਪੀ.ਐਸ ਬੇਦੀ ਪ੍ਰਧਾਨ ਬਾਰ ਐਸੋਸ਼ੀਏਸ਼ਨ, ਸ੍ਰੀ ਹਰਜੀਤ ਸਿੰਘ ਡੀ.ਐਸ.ਪੀ (ਸ਼ਹਿਰੀ), ਮੈਡਮ ਅਮਨਦੀਪ ਕੌਰ ਡੀ.ਐਸ.ਪੀ (ਦਿਹਾਤੀ) ਅਤੇ ਸ੍ਰੀ ਰਾਮੇਸ਼ ਰਾਜ ਭੰਭਾਰੀ ਐਡਵੋਕੈਟ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply