Tuesday, June 16, 2026

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 250 ਕਰੋੜ ਦੀ ਲਾਗਤ ਨਾਲ ਬਣਨਗੀਆਂ ਗਊਸ਼ਾਲਾਵਾਂ-ਕੀਮਤੀ ਭਗਤ

PP1903201517

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਚੇਅਰਮੈਨ, ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 25-25 ਏਕੜ ਰਕਬੇ ਵਿੱਚ ਗਊ ਸ਼ਾਲਾਵਾਂ ਸਥਾਪਤ ਕਰਵਾਈਆਂ ਜਾ ਰਹੀਆਂ ਹਨ ਜਿਸ ‘ਤੇ ਲਗਭਗ 250 ਕਰੋੜ ਰੁਪਏ ਖਰਚੇ ਜਾਣਗੇ।ਜਿਨ੍ਹਾਂ ਵਿੱਚੋੋਂ 30 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਥਾਪਤ ਹੋਣ ਵਾਲੀਆਂ ਇਨ੍ਹਾਂ ਗਊ ਸ਼ਾਲਾਵਾਂ ਦਾ ਨਿਰਮਾਣ ਛੇ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਹੋ ਜਾਵੇਗਾ।ਜਿਨ੍ਹਾਂ ਦਾ ਨਕਸ਼ਾ ਸਾਰੇ ਜ਼ਿਲ੍ਹਿਆਂ ਵਿੱਚ ਇਕੋ ਤਰ੍ਹਾਂ ਦਾ ਹੋਵੇਗਾ ਜਿਨ੍ਹਾਂ ਵਿੱਚ ਪਸ਼ੂਆਂ ਦੇ ਰੱਖ-ਰਖਾਅ ਦੀਆਂ ਸਾਰੀਆਂ ਸਹੂਲਤਾਂ ਉਪਲਬਧ ਹੋਣਗੀਆਂ।
ਉਨ੍ਹਾਂ ਦੱਸਿਆ ਕਿ 19 ਜ਼ਿਲ੍ਹਿਆਂ ਵਿੱਚ ਇਸ ਮੰਤਵ ਲਈ ਜ਼ਮੀਨ ਐਕਵਾਇਰ ਕੀਤੀ ਜਾ ਚੁੱਕੀ ਹੈ।ਹੁਸ਼ਿਆਰਪੁਰ ਵਿਖੇ ਵੀ ਖੜਕਾਂ ਦੇ ਨਜ਼ਦੀਕ 24 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਹੈ। ਚੇਅਰਮੈਨ, ਪੰਜਾਬ ਗਊ ਸੇਵਾ ਕਮਿਸ਼ਨ ਨੇ ਦੱਸਿਆ ਕਿ ਇਨ੍ਹਾਂ ਗਊ ਸ਼ਾਲਾਵਾਂ ਵਿੱਚ 4 ਲੱਖ ਤੱਕ ਗਊ ਧੰਨ ਦੀ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ 450 ਦੇ ਕਰੀਬ ਗਊ ਸ਼ਾਲਾਵਾਂ ਵਿੱਚ ਬਿਜਲੀ-ਪਾਣੀ ਮੁਫਤ ਦੇਣ ਲਈ ਸਬੰਧਤ ਵਿਭਾਗ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਲਈ ਲਿਖਿਆ ਜਾ ਚੁੱਕਿਆ ਹੈ।ਗਊ ਸ਼ਾਲਾਵਾਂ ਵਿੱਚ ਕੰਮ ਕਰਨ ਵਾਲੇ ਸੇਵਾਦਾਰਾਂ ਨੂੰ ਨੀਲੇ ਕਾਰਡ ਹੋਲਡਰਾਂ ਵਿੱਚ ਸ਼ਾਮਲ ਕਰਨ ਲਈ ਵੀ ਸਬੰਧਤ ਵਿਭਾਗਾਂ ਨੂੰ ਲਿਖਿਆ ਗਿਆ ਹੈ।ਪੰਜਾਬ ਸਰਕਾਰ ਵੱਲੋੋਂ ਗਊਧੰਨ ਦੀ ਸਾਂਭ ਸੰਭਾਲ ਲਈ ਗਊਚਰ ਰਲੀਵ ਕਮੇਟੀ ਬਣਾਈ ਗਈ ਹੈ ਜਿਸ ਦੇ ਮੈਂਬਰ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਲਾਹਕਾਰ ਸ੍ਰੀ ਤੀਕਸ਼ਣ ਸੂਦ ਅਤੇ ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਤੋੋਂ ਇਲਾਵਾ ਚਾਰ ਆਈ.ਏ.ਐਸ ਰੈਂਕ ਦੇ ਅਧਿਕਾਰੀ ਮੈਂਬਰ ਬਣਾਏ ਗਏ ਹਨ।
ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਜੇਕਰ ਪੰਜਾਬ ਰਾਜ ਵਿੱਚੋੋਂ ਗਊਧੰਨ ਨੂੰ ਬਾਹਰ ਲਿਜਾਣ ਲਈ ਕਿਸੇ ਵੀ ਸਰਕਾਰੀ ਵੈਟਰਨਰੀ ਡਾਕਟਰ ਜਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋੋਂ ਪਰਮਿਟ ਗੈਰ ਕਾਨੂੰਨੀ ਢੰਗ ਨਾਲ ਜਾਰੀ ਕੀਤਾ ਜਾਵੇਗਾ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪੰਜਾਬ ਰਾਜ ਦੀਆਂ ਸਾਰੀਆਂ ਗਊ ਸ਼ਾਲਾਵਾਂ ਵਿੱਚ ਲੱਖਾਂ ਗਊਧੰਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਵਾਸਤੇ ਗਊ ਸੈਸ ਲਗਾਇਆ ਜਾਵੇਗਾ। ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸ੍ਰੀ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਸ੍ਰੀ ਆਨੰਦਵੀਰ ਸਿੰਘ, ਮੈਂਬਰ ਗਊ ਸੁਰੱਖਿਆ ਕਮਿਸ਼ਨ ਪੰਜਾਬ ਡਾ.ਬਿੰਦੂਸਾਰ ਸ਼ੁਕਲਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਨਰੇਸ਼ ਕੁਮਾਰ ਜਸਵਾਲ ਵੀ ਹਾਜ਼ਰ ਸਨ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply