Saturday, April 18, 2026

ਸ. ਮਜੀਠੀਆ ਵਲੋ ਸ. ਅਮਰ ਸਿੰਘ ਜਲਾਲਉਸਮਾ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Bikram Singh Majithia

ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸ. ਬਲਜੀਤ ਸਿੰਘ ਜਲਾਲਉਸਮਾ ਦੇ ਪਿਤਾ ਸੂਬੇਦਾਰ ਅਮਰ ਸਿੰਘ ਜਲਾਲਉਸਮਾ ਦੀ ਹੋਈ ਅਚਨਚੇਤ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ. ਮਜੀਠੀਆ ਨੇ ਕਿਹਾ ਕਿ ਸਵਰਗਵਾਸੀ ਸੂਬੇਦਾਰ ਅਮਰ ਸਿੰਘ ਨੇ ਹਮੇਸਾਂ ਸਮਾਜ ਭਲਾਈ ਕਾਰਜਾਂ ਨੂੰ ਪ੍ਰਮੁੱਖਤਾ ਦਿੱਤੀ ਅਤੇ ਲੋੜਵੰਦਾਂ  ਦੀ ਮਦਦ ਲਈ ਹਮੇਸਾਂ ਮੋਹਰੀ ਰਹਿੰਦੇ ਸਨ। ਉਨਾਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।
ਦੱਸਣਯੋਗ ਹੈ ਕਿ ਸਵਰਗਵਾਸੀ ਸੂਬੇਦਾਰ ਅਮਰ ਸਿੰਘ ਜਲਾਲਉਸਮਾ (72) ਦੀ  ਬੀਤੀ ਰਾਤ ਕਰੀਬ 12 ਵਜੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਸਵਰਗਵਾਸੀ ਅਮਰ ਸਿੰਘ ਫੌਜ ਵਿਚੋਂ ਸੇਵਾ ਮੁਕਤ ਹੋਣ ਮਗਰੋਂ ਸਮਾਜ ਸੇਵਾ ਵਿਚ ਕਾਰਜ਼ਸੀਲ ਰਹਿੰਦੇ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply