Tuesday, September 15, 2026

ਸ਼ੋ੍ਮਣੀ ਕਮੇਟੀ ਮੈਂਬਰਾਂ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸੰਗਤਾਂ ਵੱਲੋਂ ਗੁਰੂ ਰਾਮਦਾਸ ਲੰਗਰ ਲਈ ਰਸਦ ਭੇਟ

ਅੰਮ੍ਰਿਤਸਰ, 19 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਬਲਦੇਵ ਸਿੰਘ ਖਾਲਸਾ ਤੇ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਦੀ ਅਗਵਾਈ ਵਿੱਚ ਜ਼ਿਲ੍ਹਾ ਫਤਿਆਬਾਦ, ਹਿਸਾਰ ਤੇ ਭਿਵਾਨੀ (ਹਰਿਆਣਾ) ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੁੱਕੀ ਰਸਦ ਭੇਟ ਕੀਤੀ।ਇਸ ਮੌਕੇ ਭਾਈ ਮਨਜੀਤ ਸਿੰਘ ਗ੍ਰੰਥੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਅਰਦਾਸ ਕੀਤੀ।
ਉਕਤ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬਾਨ ਵੱਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸੱਚੇ-ਸੁੱਚੇ ਮਾਰਗ ‘ਤੇ ਚੱਲਦਿਆਂ ਹੋਇਆ ਰਸਦ ਭੇਟ ਕਰਨ ਵਾਲੀਆਂ ਇਹ ਸੰਗਤਾਂ ਪਿਛਲੇ 7 ਸਾਲ ਤੋਂ ਸੇਵਾ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਉਹ ਧੰਨਤਾਯੋਗ ਹੁੰਦੇ ਹਨ ਜਿਨ੍ਹਾਂ ਨੂੰ ਗੁਰੂ ਘਰ ਦੇ ਲੰਗਰ ਵਿੱਚ ਆਪਣੀ ਦੱਸਾਂ ਨਹੁੰਆਂ ਦੀ ਕਿਰਤ ਕਮਾਈ ਵਿਚੋਂ ਲੰਗਰ ਦੀ ਸੇਵਾ ਵਿੱਚ ਹਿੱਸਾ ਪਾਉਣ ਦਾ ਮੌਕਾ ਮਿਲਦਾ ਹੈ। ਇਸ ਮੌਕੇ ਜਥੇਦਾਰ ਜੋਗਿੰਦਰ ਸਿੰਘ ਪਹੈਰਵਾ ਸਰਪ੍ਰਸਤ ਸ਼ੋ੍ਰਮਣੀ ਅਕਾਲੀ ਦਲ, ਸ. ਸੁਖਵਿੰਦਰ ਸਿੰਘ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫਤਿਆਬਾਦ, ਅਵਤਾਰ ਸਿੰਘ ਨਾਗਲਾ ਪ੍ਰਧਾਨ ਬਲਾਕ ਸੰਮਤੀ, ਭੁਪਿੰਦਰ ਸਿੰਘ ਤੇ ਵਜੀਰ ਸਿੰਘ ਇੰਚਾਰਜ ਲੰਗਰ, ਸੁੱਖਸਾਗਰ ਸਿੰਘ, ਹਰਪਾਲ ਸਿੰਘ ਖਜ਼ਾਨਚੀ, ਗੁਰਚਰਨ ਸਿੰਘ ਮਾਣੀ ਤੇ ਜਗਰੂਪ ਸਿੰਘ ਲਾਲੀ ਆਦਿ ਹਾਜ਼ਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply