Thursday, September 17, 2026

ਅਕਾਲੀ ਜਥਾ ਸ਼ਹਿਰੀ ਦੇ ਸਕੱਤਰ ਪ੍ਰੀਤਮ ਸਿੰਘ ਦਾ ਦਿਹਾਂਤ

26 ਮਾਰਚ ਨੂੰ ਭਾਈ ਸੇਵਾ ਸਿੰਘ ਹਾਲ ਸੁਲਤਾਨਵਿੰਡ ਗੇਟ ਹੋਵੇਗੀ ਅੰਤਿਮ ਅਰਦਾਸ

ਪ੍ਰੀਤਮ ਸਿੰਘ
ਪ੍ਰੀਤਮ ਸਿੰਘ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਸਕੱਤਰ ਸ:ਪ੍ਰੀਤਮ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ। ਉਹ ਕਰੀਬ 60 ਵਰ੍ਹੇ ਦੇ ਸਨ ਤੇ ਪਾਰਟੀ ਦੇ ਇਕ ਜੁਝਾਰੂ ਤੇ ਸਰਗਰਮ ਵਰਕਰ ਸਨ। ਸ: ਪ੍ਰੀਤਮ ਸਿੰਘ ਜੋ ਕਿ ਅੰਮ੍ਰਿਤਸਰ ਸ਼ਹਿਰੀ ਸਕੱਤਰ ਜਨਰਲ ਤੇ ਟਕਸਾਲੀ ਨੇਤਾ ਜਥੇ:ਪੂਰਨ ਸਿੰਘ ਮੱਤੇਵਾਲ ਦੇ ਰਿਸ਼ਤੇ ਵਿਚ ਭਾਣਜੇ ਸਨ। ਸ: ਮੱਤੇਵਾਲ ਨੇ ਦੱਸਿਆ ਕਿ ਸਵ: ਪ੍ਰੀਤਮ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 26 ਮਾਰਚ ਦਿਨ ਵੀਰਵਾਰ ਭਾਈ ਸੇਵਾ ਸਿੰਘ ਹਾਲ ਸੁਲਤਾਨਵਿੰਡ ਗੇਟ ਵਿਖੇ ਪਾਏ ਜਾਣਗੇ। ਸ: ਪ੍ਰੀਤਮ ਸਿੰਘ ਦੇ ਅਕਾਲ ਚਲਾਣੇ ਤੇ ਸ: ਇੰਦਰਬੀਰ ਸਿੰਘ ਬੁਲਾਰੀਆ, ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ, ਕੌਂਸਲਰ ਮਨਮੋਹਨ ਸਿੰਘ ਟੀਟੂ ਕੌਂਸਲਰ, ਜਸਬੀਰ ਸਿੰਘ ਕੋਟ ਮਿੱਤ ਸਿੰਘ, ਪ੍ਰਿਤਪਾਲ ਸਿੰਘ ਲਾਲੀ, ਗੁਰਮੇਜ ਸਿੰਘ ਹਰੀਪੁਰਾ, ਮਨਜੀਤ ਸਿੰਘ ਮੰਜ਼ਲ ਸਮੇਤ ਸੀਨੀਅਰ ਆਗੂਆਂ ਵਲੋਂ ਪਜਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply