Tuesday, November 24, 2026

ਸ਼ਹੀਦਾਂ ਦੀ ਯਾਦ ਵਿੱਚ ਸਮਾਗਮ 25 ਮਾਰਚ ਨੂੰ

ਫਾਜਿਲਕਾ, 23 ਮਾਰਚ (ਵਿਨੀਤ ਅਰੋੜਾ) :  – ਪਿੰਡ ਆਹਲ ਬੋਦਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਅਧੂਰੇ ਸੁਪਨੇ ਪੂਰੇ ਕਰਨ ਲਈ 25 ਮਾਰਚ ਦਿਨ ਬੁੱਧਵਾਰ ਨੂੰ ਸਰਧਾਜ਼ਲੀ ਸਮਾਗਮ ਪਿੰਡ ਵਾਸੀਆਂ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਸੰਤ ਤਾਰਾ ਸਿੰਘ ਯੂਥ ਕਲੱਬ , ਟੈਕਨੀਕਲ ਸਰਵਿਸ਼ਿਜ ਯੂਨੀਅਨ ਮੰਡੀ ਲਾਧੂਕਾ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਟੈਕਨੀਕਲ ਸਰਵਿਸ਼ਿਜ ਯੂਨੀਅਨ ਦੇ ਸਕੱਤਰ ਬਰਿੰਦਰ ਕੁਮਾਰ, ਮਿਲਖ ਰਾਜ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਅਧੂਰੇ ਸੁਪਨੇ ਪੂਰੇ ਕਰਨ ਲਈ 25 ਮਾਰਚ ਨੂੰ ਸਵੇਰੇ 11 ਵਜੇ ਪਿੰਡ ਆਹਲ ਬੋਦਲਾ ਵਿਖੇ ਸ਼ਹੀਦਾ ਦੀ ਯਾਦ ਵਿੱਚ ਸਰਧਾਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕ੍ਰਾਂਤਕਾਰੀ ਸਭਿਆਚਾਰਕ ਕੇਂਦਰ (ਪੰਜਾਬ) ਇਕਾਈ ਮੋਗਾ ਵੱਲੋਂ ਇਨਕਲਾਬੀ ਨਾਟਕ, ਕੋਰੀਓਗ੍ਰਾਫੀਆਂ ਤੇ ਐਕਸ਼ਨ ਗੀਤ ਪੇਸ਼ ਕੀਤੇ ਜਾਣਗੇ ਅਤੇ ਤਰਕਸ਼ੀਲ ਸੁਸਾਇਟੀ ਇਕਾਈ ਮੰਡੀ ਲਾਧੂਕਾ ਫਾਜਿਲਕਾ ਵਲੋਂ ਮੇਜਿਕ ਟਰਿਕ ਦਿਖਾਏ ਜਾਣਗੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰਵਾਏ ਜਾ ਰਹੇ ਸਮਾਗਮ ਵਿੱਚ ਭਾਰੀ ਸੰਖਿਆ ਵਿੱਚ ਸ਼ਿਰਕਤ ਕਰਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply