
ਹੁਸ਼ਿਆਰਪੁਰ, 23 ਮਾਰਚ (ਸਤਵਿੰਦਰ ਸਿੰਘ) – ਦੇਸ਼ ਨੂੰ ਆਜਾਦ ਕਰਾਉਣ ਲਈ ਲੜੇ ਗਏ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਮਹਾਨ ਕੌਮੀ ਸ਼ਹੀਦਾਂ ਦੀ 84ਵੀਂ ਸ਼ਹੀਦੀ ਵਰ੍ਹੇਗੰਢ ਸਬੰਧੀ ਸਮਾਗਮ ਅੱਜ ਰਾਸ਼ਟਰੀ ਵਿਕਾਸ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਚੌਂਕ ਚੰਡੀਗੜ੍ਹ ਰੋਡ ਵਿਖੇ ਆਯੋਜਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ, ਐਸ ਡੀ ਐਮ ਹੁਸ਼ਿਆਰਪੁਰ ਸ੍ਰੀ ਅਨੰਦ ਸਾਗਰ ਸ਼ਰਮਾ, ਐਸ ਪੀ ਨਰੇਸ਼ ਡੋਗਰਾ, ਨਗਰ ਨਿਗਮ ਦੇ ਮੇਅਰ ਸ੍ਰੀ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ ਅਤੇ ਤਹਿਸੀਲਦਾਰ ਮਨਜੀਤ ਸਿੰਘ ਨੇ ਇਸ ਮੌਕੇ ਤੇ ਸ਼ਹੀਦ-ਏ-ਆਜ਼ਮ ਸz: ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਨੂੰ ਨਿੱਘੀ ਸ਼ਰਧਾਂਜ਼ਲੀ ਭੇਂਟ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਕਿਹਾ ਕਿ ਆਜ਼ਾਦ ਭਾਰਤ ਵਿੱਚ ਪੈਦਾ ਹੋਣ ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ। ਸਾਡੇ ਦੇਸ਼ ਦੇ ਮਹਾਨ ਯੋਧਿਆ ਨੇ ਕੁਰਬਾਨੀਆਂ ਕਰਕੇ ਅੰਗਰੇਜ਼ੀ ਸਮਾਜ ਦੀਆਂ ਗੁਲਾਮੀ ਦੀਆਂ ਜ਼ੰਜ਼ੀਰਾਂ ਤੋਂ ਮੁਕਤ ਕਰਵਾਇਆ ਅਤੇ ਦੇਸ਼ ਅੰਦਰ ਸਵਰਾਜ ਦੀ ਸਥਾਪਨਾ ਹੋਈ ਜਿਸ ਵਿੱਚ ਵੋਟਰ ਆਪਣੀ ਵੋਟ ਦੀ ਸਹੀ ਵਰਤੋਂ ਕਰਕੇ ਦੇਸ਼ ਦੀ ਵਾਗਡੋਰ ਰਾਜਨੀਤਿਕ ਪਾਰਟੀਆਂ ਦੇ ਹੱਥਾਂ ਵਿੱਚ ਦਿੰਦੇ ਹਨ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ, ਇਹੀ ਦੇਸ਼ ਭਗਤਾਂ ਨੂੰ ਸੱਚੀ ਸਰਧਾਂਜ਼ਲੀ ਹੋਵੇਗੀ।
ਇਸ ਮੌਕੇ ਤੇ ਸ੍ਰੀ ਤੀਕਸ਼ਨ ਸੂਦ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਜਿਸ ਮਹਾਨ ਕਾਰਜ ਲਈ ਆਪਣੇ ਪ੍ਰਾਣਾਂ ਦੀ ਅਹੂਤੀ ਦਿੱਤੀ, ਉਨ੍ਹਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਦੀ ਲੋੜ ਹੈ।ਉਨ੍ਹਾਂ ਵੱਲੋਂ ਦਰਸਾਏ ਦੇਸ਼ ਭਗਤੀ ਦੇ ਮਾਰਗ ਤੇ ਚਲ ਕੇ ਹੀ ਅਸੀਂ ਆਜ਼ਾਦ ਭਾਰਤ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾ ਸਕਦੇ ਹਾਂ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਭਾਰਤ ਵਿਕਾਸ ਪਾਰਟੀ ਦੇ ਪ੍ਰਧਾਨ ਦੀਪਕ ਸਭਰਵਾਲ, ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਮਲਹੋਤਰਾ, ਅਸ਼ੋਕ ਮਹਿਰਾ, ਤਰਸੇਮ ਲਾਲ ਗੁਪਤਾ, ਤਿਲਕ ਰਾਜ ਚੌਪੜਾ, ਹਰਪ੍ਰੀਤ ਸੇਠੀ, ਨਰੇਸ਼ ਅਗਰਵਾਲ, ਹਰਸ਼ ਸ਼ਾਰਧਾ, ਅਸ਼ੋਕ ਖੁੱਲਰ, ਸੰਜੀਵ, ਸਤੀਸ਼, ਰਾਮ ਦੇਵ ਯਾਦਵ, ਅਤੇ ਸ਼ਹਿਰ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media