
ਪੱਟੀ, 24 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਪੱਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕੀ ਪੰਜਾਬ ਸਰਕਾਰ ਦੇ ਬਜ਼ਟ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਨੇਤਾਵਾਂ ਦੇ ਹੋਰ ਅੱਛੇ ਦਿਨ ਆ ਗਏ ਹਨ, ਕਿਉਂਕਿ ਪੰਜਾਬ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਤਨਖਾਹਾਂ ਵਿਚ ਭਾਰੀ ਵਾਧਾ ਕਰ ਦਿਤਾ।ਉਨ੍ਹਾ ਕਿਹਾ ਕਿ ਗਰੀਬਾਂ ਤੇ ਪੰਜਾਬ ਦੇ ਵਿਕਾਸ ਲਈ ਸਰਕਾਰ ਦਾ ਖਜ਼ਾਨਾ ਖਾਲੀ ਹੈ, ਪਰ ਅਮੀਰਾਂ ਨੂੰ ਗੱਫੇ ਵੰਡ ਕੇ ਨਿਹਾਲ ਕੀਤਾ ਜਾ ਰਿਹਾ ਹੈ।ਇਸ ਮੌਕੇ ਬਲਾਕ ਇੰਚਾਰਜ ਬਲਜਿੰਦਰ ਸਿੰਘ ਕੈਰੋ ਅਤੇ ਬਲਜੀਤ ਸਿੰਘ ਅਦਿ ਆਗੂ ਹਾਜ਼ਰ ਸਨ।
Punjab Post Daily Online Newspaper & Print Media