
ਫਾਜ਼ਿਲਕਾ, 25 ਮਾਰਚ (ਵਿਨੀਤ ਅਰੋੜਾ) – ਆਜ਼ਾਦ ਕੌਂਸਲਰ ਪੁਰਣ ਚੰਦ ਜਸੂਜਾ ਉੱਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਭਾਜਪਾ ਨਗਰ ਮੰਡਲ ਪ੍ਰਧਾਨ ਅੇਡਵੋਕੇਟ ਮਨੋਜ ਤ੍ਰਿਪਾਠੀ ਨੇ ਕਿਹਾ ਹੈ ਕਿ ਇਹ ਕੰਮ ਜਿਨ੍ਹੇ ਵੀ ਕੀਤਾ ਹੈ ਉਸਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹਿਦਾ। ਉਨ੍ਹਾਂ ਨੇ ਇਸ ਹਮਲੇ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਕਿਹਾ ਕਿ ਅਜਿਹੇ ਕੰਮ ਕਰਨ ਵਾਲੇ ਨੂੰ ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ ਬਖਸ਼ਿਆ ਨਹੀਂ ਜਾਣਾ ਚਾਹਿਦਾ । ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋ ਹਮਲਾਵਰਾਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media