Tuesday, September 15, 2026

ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣਾ ਮੰਦਭਾਗਾ – ਕੰਵਰਬੀਰ ਸਿੰਘ

ਕੜਕੜਡੂਮਾ ਅਦਾਲਤ ਦੇ ਫੈਸਲੇ ਨਾਲ ਸਿੱਖ ਕੌਮ ਵਿੱਚ ਨਿਰਾਸ਼ਾ

Gill1
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਵੱਲੋਂ ਕਲੀਨ ਚਿੱਟ ਦੇਣਾ ਬੇਹੱਦ ਮੰਦਭਾਗਾ ਹੈ, ਜਿਸ ਨਾਲ ਪੂਰੀ ਸਿੱਖ ਕੌਮ ਨੂੰ ਜੋ ਪਿਛਲੇ ਲੰਮੇ ਸਮੇਂ ਤੋਂ ਇਨਸਾਫ ਦੀ ਮੰਗ ਕਰਦੀ ਆ ਰਹੀ ਹੈ ਨੂੰ ਬੇਹੱਦ ਨਿਰਾਸ਼ਾ ਹੋਈ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਿੱਖ ਜਥੇਬੰਦੀ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਕਿਹਾ ਕਿ ਸੀ.ਬੀ.ਆਈ. ਵੱਲੋਂ ਅਦਾਲਤ ਵਿੱਚ ਆਪਣੀ ਰਿਪੋਰਟ ਸੌਂਪਦਿਆਂ ਇਹ ਕਿਹਾ ਗਿਆ ਕਿ ਜਗਦੀਸ਼ ਟਾਈਟਲਰ ਖਿਲਾਫ ਕੋਈ ਵੀ ਸਬੂਤ ਨਹੀਂ ਮਿਲਿਆ, ਇਹ ਹੈਰਾਨੀ ਪ੍ਰਗਟਾਉਂਦਾ ਹੈ, ਕਿਉਂ ਆਪਣੇ ਜੀਆਂ ਨੂੰ ਮਰਦੇ ਤੇ ਸੜਦੇ ਦੇਖਣ ਵਾਲੇ ਇਸੇ ਆਸ ਵਿੱਚ ਜਿੰਦਾ ਹਨ ਕਿ ਉਹ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਤੇ ਉਸ ਦੇ ਸਾਥੀਆਂ ਨੂੰ ਉਹ ਸਜਾਵਾਂ ਦਿਵਾਉਣਗੇ। ਪਰ ਅੱਜ ਕੜਕੜਡੂਮਾ ਅਦਾਲਤ ਦੇ ਕਲੀਨ ਚਿੱਟ ਦੇ ਫੈਸਲੇ ਨਾਲ ਉਨ੍ਹਾਂ ਦੀ ਇਹ ਆਸ ਵੀ ਬੁੱਝ ਗਈ ਹੈ। ਕੰਵਰਬੀਰ ਸਿੰਘ ਨੇ ਕਿਹਾ ਕਿ ਅਦਾਲਤਾਂ ਦੇ ਅਜਿਹੇ ਫੈਸਲੇ ਉਨ੍ਹਾਂ ਪੀੜ੍ਹਤਾਂ ਲਈ ਜਖਮਾਂ ‘ਤੇ ਲੂਣ ਤੋਂ ਘੱਟ ਨਹੀਂ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply