Friday, June 12, 2026

ਲੜਕੀਆਂ ਨੂੰ ਰੱਖਿਆ ਸੇਵਾਵਾਂ ਤੋਂ ਜਾਣੂ ਕਰਾਉਣ ਲਈ ਗਾਈਡੈਂਸ ਕੈਂਪ ਲਗਾਇਆ

ਹੁਸ਼ਿਆਰਪੁਰ, 25 ਮਾਰਚ (ਸਤਵਿੰਦਰ ਸਿੰਘ) – ਲੜਕੀਆਂ ਨੂੰ ਰੱਖਿਆ ਸੇਵਾਵਾਂ ਦੀ ਮਹੱਤਤਾ ਤੋਂ ਜਾਣੂ ਕਰਾਉਣ ਅਤੇ ਰੱਖਿਆ ਸੇਵਾਵਾਂ ਵਿੱਚ ਜਾਣ ਤੋਂ ਪਹਿਲਾਂ ਦੀ ਤਿਆਰੀ ਅਤੇ ਕੋਚਿੰਗ ਬਾਰੇ ਵਿਸੇਸ਼ ਸਿਖਲਾਈ ਦੇਣ ਲਈ ਜ਼ਿਲ੍ਹਾ ਬਿਓਰੋ ਆਫ਼ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਹੁਸ਼ਿਆਰਪੁਰ ਵੱਲੋਂ ਜਿਲਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਗਾਈਡੈਂਸ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਹੁਸ਼ਿਆਰਪੁਰ ਸ੍ਰੀਮਤੀ ਨੀਲਮ ਮਹੇ, ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਗੁਰਮੇਲ ਸਿੰਘ, ਜਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਬੇਅੰਤ ਸਿੰਘ ਵੱਲੋਂ ਹਾਜ਼ਰ ਵਿਦਿਆਰਥਣਾਂ ਨੂੰ ਰੱਖਿਆ ਸੇਵਾਵਾਂ ਦੇ ਵੱਖ-ਵੱਖ ਖੇਤਰਾਂ ਅਤੇ ਇਨ੍ਹਾਂ ਵਿੱਚ ਦਾਖਲੇ ਦੀ ਤਿਆਰੀ ਸਬੰਧੀ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ। ਇਨ੍ਹਾਂ ਅਧਿਕਾਰੀਆਂ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਸਬੰਧੀ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਅਗੇਤੀ ਸਿਖਲਾਈ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਜ਼ ਪ੍ਰੈਪੇਰੇਟਰੀ ਸੰਸਥਾ ਮੁਹਾਲੀ ਅਤੇ ਸਰਕਾਰ ਵੱਲੋਂ ਇਸ ਅਕੈਦਮਿਕ ਸਾਲ ਤੋਂ ਕੇਵਲ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਜਾਣ ਤੋਂ ਪਹਿਲਾਂ ਇਸ ਦੇ ਐਗਜ਼ਾਮੀਨੇਸ਼ਨ ਦੀ ਤਿਆਰੀ, ਇੰਟਰਵਿਊ ਅਤੇ ਮੈਡੀਕਲ ਟੈਸਟ ਬਾਰੇ ਜਾਣਕਾਰੀ ਦੇਣ ਲਈ ਮਾਈ ਭਾਗੋ ਆਰਮਡ ਫੋਰਸਜ਼ ਪ੍ਰੈਪੇਰੇਟਰੀ ਸੰਸਥਾ ਮੁਹਾਲੀ ਚਾਲੂ ਕੀਤੀ ਜਾ ਰਹੀ ਹੈ। ਇਸ ਸਿਖਲਾਈ ਕੈਂਪ ਵਿੱਚ 500 ਲੜਕੀਆਂ ਨੂੰ ਜਾਣਕਾਰੀ ਦਿੱਤੀ ਗਈ। ਗਾਈਡੈਂਸ ਕੈਂਪ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਉਪਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਖਲਾਈ ਸੰਸਥਾਵਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਪ੍ਰੇਰਿਆ ਗਿਆ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply