Tuesday, November 24, 2026

ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

PPN2503201517
ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਂਟ ਸੋਲਜ਼ਰ ਕਾਨਵੈਂਟ ਸਕੂਲ ਵਿਖੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਸਕੂਲ ਦੇ ਡਾਇਰੈਕਟਰ ਸ੍ਰ. ਮੰਗਲ ਸਿੰਘ ਕਿਸ਼ਨਪੁਰੀ  ਅਤੇ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੋਰ ਅਤੇ ਸਮੂਹ ਸਟਾਫ ਮੈਂਬਰਾ ਅਤੇ ਬੱਚਿਆ ਨੇ ਸ਼ਹਿਦ ਭਗਤ ਸਿੰਘ ਜੀ ਨ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਪਰੰਤ ਸ੍ਰ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆ ਨੂੰ ਭਗਤ ਸਿੰਘ ਜੀ ਦੀ ਜੀਵਨੀ ਬਾਰੇ ਦੱਸਿਆ। ਉਹਨਾ ਨੇ ਦੱਸਿਆ ਕਿ ਕਿਸ ਤਰ੍ਹਾ ਭਗਤ ਸਿੰਘ ਜੀ ਦੀ ਇੰਨਕਲਾਬੀ ਸੋਚ ਨੇ, ਇੰਨਕਲਾਬੀ ਗੁਣਾ ਦੇ ਦੇਸ਼ ਨੂੰ ਆਜ਼ਾਦੀ ਦਿਵਾਈ ਅਤੇ ਆਪ ਹਸਦੇ-ਹਸਦੇ ਫਾਂਸੀ ਦਾ ਰੱਸਾ ਚੁੰਮਿਆ।ਸ੍ਰ. ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆ ਨੂੰ ਭਗਤ ਸਿੰਘ ਜੀ ਦੀ ਸੋਚ ਨੂੰ ਧਾਰਨ ਕਰਨ ਵਾਸਤੇ ਕਿਹਾ ਅਤੇ ਨਾਲ ਹੀ ਰਿਸ਼ਵਤਖੋਰੀ, ਭ੍ਰਿਸ਼ਟਾਚਾਰ, ਬੇਈਮਾਨ ਤੋਂ ਦੂਰ ਰਹਿਣ ਲਈ ਕਿਹਾ ਅਤੇ ਦੇਸ਼ ਦੇ ਸੱਚੇ ਸੁੱਚੇ ਇਮਾਨਦਾਰ ਨਾਗਰਿਕ ਬਣਨ ਲਈ ਪ੍ਰੇਰਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply