ਨਵੀ ਦਿੱਲੀ, 25 ਮਾਰਚ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸz. ਪਰਮਜੀਤ ਸਿੰਘ ਸਰਨਾ ਨੇ ਸੀ.ਬੀ.ਆਈ ਵੱਲੋ 1984 ਦੇ ਦੋਸ਼ੀਆਂ ਵਿੱਚ ਸ਼ਾਮਲ ਮੰਨੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦਿੱਤੇ ਜਾਣ ਬਾਰੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇ ਕੇ ਸਰਕਾਰ ਵਿੱਚੋ ਬਾਹਰ ਆ ਜਾਣਾ ਚਾਹੀਦਾ ਹੈ ਤਾਂ ਕਿ ਕੇਂਦਰ ਦੀ ਭਾਜਪਾ ਸਰਕਾਰ ‘ਤੇ ਅਸਲੀ ਦੋਸ਼ੀਆਂ ਦੀ ਸ਼ਨਾਖਤ ਕਰਨ ਲਈ ਦਬਾਅ ਬਣਾਇਆ ਜਾ ਸਕੇ।
ਇਥੋਂ ਜਾਰੀ ਇੱਕ ਬਿਆਨ ਰਾਹੀ ਸz ਸਰਨਾ ਨੇ ਕਿਹਾ ਕਿ ਪਹਿਲਾਂ ਤਾਂ ਇਹ ਕਿਹਾ ਜਾਂਦਾ ਸੀ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਹੈ, ਜਿਹੜੀ ਕਾਂਗਰਸੀ ਆਗੂਆਂ ਨੂੰ ਬਚਾਅ ਰਹੀ ਹੈ।ਰ ਹੁਣ ਤਾਂ ਕੇਂਦਰ ਵਿੱਚ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਹੈ, ਇਸ ਲਈ ਹੁਣ ਟਾਈਟਲਰ ਨੂੰ ਕਲੀਨ ਚਿੱਟ ਦਿੱਤੀ ਜਾਣੀ ਕਈ ਪ੍ਰਕਾਰ ਦੇ ਸੰਦੇਹ ਪ੍ਰਗਟ ਕਰਦੀ ਹੈ। ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਤੋ ਬਾਹਰ ਆ ਕੇ ਦਿੱਲੀ ਦੇ ਸਿੱਖਾਂ ਨੂੰ ਨਾਲ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ ਧਰਨੇ ਦੇਣੇ ਚਾਹੀਦੇ ਹਨ ਕਿ ਜੇਕਰ ਜਗਦੀਸ਼ ਟਾਈਟਲਰ ਨਿਰਦੋਸ਼ ਹੈ ਤਾਂ ਫਿਰ ਦੋਸ਼ੀਆ ਦਾ ਪਤਾ ਸੀ.ਬੀ.ਆਈ ਕਿਉ ਨਹੀ ਲਗਾ ਰਹੀ ਹੈ? ਉਹਨਾਂ ਕਿਹਾ ਕਿ ਉਹਨਾਂ ਦੀ ਕਿਸੇ ਨਾਲ ਜਾਤੀ ਰੰਜਿਸ਼ ਨਹੀ ਹੈ, ਸਗੋ ਉਹ ਤਾਂ ਖੁਦ ਚਾਹੁੰਦੇ ਹਨ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆ ਨੂੰ ਸਜਾਵਾਂ ਮਿਲਣੀਆ ਚਾਹੀਦੀਆ ਹਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media