Wednesday, July 22, 2026

ਅਮਨ ਸ਼ਾਂਤੀ ਹਰ ਹੀਲੇ ਬਰਕਰਾਰ ਰੱਖੀ ਜਾਵੇਗੀ – ਗੁਰਸੰਦੀਪ ਸਿੰਘ ਗਰੇਵਾਲ

ਗੁੰਡਾ ਅੰਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ – ਥਾਣਾ ਮੁੱਖੀ ਗੁਰਵਿੰਦਰ ਔਲਖ

PPN2503201522ਪੱਟੀ, 25 ਮਾਰਚ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਸ਼ਹਿਰ ਵਿੱਚ ਲਗਾਤਾਰ ਵੱਧ ਰਹੀਆ ਚੋਰੀਆ ਅਤੇ ਗੁੰਡਾ ਗਰਦੀ ਨੂੰ ਜੜਂ ਖਤਮ ਕਰਨ ਲਈ ਪੁਲਿਸ ਪ੍ਰਸ਼ਾਸ਼ਨ ਵੱਲੋ ਪੁੱਖਤਾ ਇੰਤਜਾਮ ਕੀਤੇ ਗਏ ਹਨ ਅਤੇ ਸ਼ਹਿਰ ਅੰਦਰ ਅਮਨ ਸ਼ਾਂਤੀ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ।ਇਹਨਾ ਸ਼ਬਦਾ ਦਾ ਪ੍ਰਗਟਾਵਾ ਗੁਰਸੰਦੀਪ ਸਿੰਘ ਸੰਨੀ ਗਰੇਵਾਲ ਨੇ ਪੱਟੀ ਦੀ ਕਚਹਿਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਇਸ ਮੌਕੇ ਉਨਾਂ ਕਿਹਾ ਕਿ ਨੌਜਵਾਨ ਵਰਗ ਨਸ਼ੇ ਦੀ ਦਲ ਦਲ ਵਿੱਚ ਧੱਸਦਾ ਜਾ ਰਿਹਾ ਹੈ।ਨੌਜਵਾਨ ਵਰਗ ਨੂੰ ਬਚਾਉਣ ਲਈ ਫੂਡ ਸਪਲਾਈ ਮੰਤਰੀ ਆਂਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਵੱਲੋ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਥਾਣਾ ਮੁੱਖੀ ਪੱਟੀ ਗੁਰਵਿੰਦਰ ਸਿੰਘ ਔਲਖ ਨੇ ਕਿਹਾ ਕਿ ਸ਼ਹਿਰ ਅੰਦਰ ਗੁੰਡਾ ਅਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਲੋਕਓ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਦਾ ਸਾਥ ਦੇਣ ਤਾ ਜੋ ਸ਼ਹਿਰ ਵਿੱਚ ਹੋ ਰਹੀਆਂ ਵਾਰਦਾਤਾ ਨੂੰ ਨੱਥ ਪਾਈ ਜਾ ਸਕੇ। ਇਸ ਮੌਕੇ ਰਾਜ ਕੁਮਾਰ ਰਾਜੂ ਜਿਲ੍ਹਾ ਪ੍ਰਧਾਨ,ਐਡਵੋਕੇਟ ਦਲਜੀਤ ਕੁਮਾਰ, ਰੋਹਿਤ ਕੁਮਾਰ ਲੱਕੀ ਅਤੇ ਹੋਰ ਪਤਵੰਤੇ ਹਾਜ਼ਿਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply