ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ, ਸ਼ਹੀਦੀ ਜੋੜ ਮੇਲਾ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਜੂਨ 2015 ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 5 ਅਪੈ੍ਰਲ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਜੋੜ ਮੇਲੇ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਜੂਨ 2015 ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ 5 ਅਪ੍ਰੈਲ 2015 ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ ਵਿੱਚ ਸ਼ਾਮਲ ਕਰਕੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ।ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58 ਅਤੇ 59 ‘ਤੇ ਸੰਪਰਕ ਕਰ ਸਕਦੇ ਹਨ।ਇਸ ਮੌਕੇ ਉਨ੍ਹਾਂ ਨਾਲ ਸ. ਜਸਪਾਲ ਸਿੰਘ ਮੀਤ ਸਕੱਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਵੀ ਮੌਜੂਦ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media