Tuesday, July 21, 2026

ਟਾਈਟਲਰ ਨੂੰ ਕਲੀਨ ਚਿੱਟ ਦੇਣਾ ਮੰਦਭਾਗਾ- ਗੁਰਜਾਪ ਸਿੰਘ

PPN2603201526ਪੱਟੀ, 26 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਦਿੱਲੀ ਦੀ ਅਦਾਲਤ ਵੱਲੋਂ 1984 ਦੇ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕਰਾਰ ਦੇਣਾ ਮੰਦਭਾਗਾ ਕਾਰਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨੋਜਵਾਨ ਆਗੂ ਗੁਰਜਾਪ ਸਿੰਘ ਸਰਾਫ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ।ਉਹਨਾਂ ਕਿਹਾ ਕਿ ਸਰਕਾਰਾਂ ਦੀ ਸ਼ਹਿ ਕਾਰਨ ਹੀ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਕਲੀਨ ਚਿੱਟ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਸੀ.ਬੀ.ਆਈ ਨੇ ਅਦਾਲਤ ਵਿਚ ਇਹ ਕਿਹਾ ਕੇ ਜਗਦੀਸ਼ ਟਾਇਟਲਰ ਦੇ ਵਿਰੁੱਧ ਕੋਈ ਠੋਸ ਸਬੂਤ ਨਹੀਂ ਹਨ ਕਿ ਉਹਨਾਂ ਨੇ 1984 ਦੌਰਾਨ ਦੰਗਿਆਂ ਲਈ ਦੰਗੀਆਂ ਨੂੰ ਉਕਸਾਇਆ ਸੀ।ਉਹਨਾਂ ਕਿਹਾ ਕਿ ਇਸ ਫੈਸਲੇ ਨਾਲ ਜਿਥੇ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ ਉਥੇ ਦੰਗਿਆਂ ਦੌਰਾਨ ਮਾਰੇ ਗਏ ਹਜਾਰਾਂ ਬੇਦੋਸ਼ੇ ਸਿੱਖਾਂ ਦੇ ਪਰਿਵਾਰਾਂ ਨੇ ਇਨਸਾਫ ਦੀ ਉਮੀਦ ਵੀ ਖਤਮ ਕਰ ਦਿੱਤੀ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply