ਅੰਮ੍ਰਿਤਸਰ, 26 ਮਾਰਚ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਾਬਕਾ ਸਕੱਤਰ ਸਵ. ਸੁਰਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਉਨ੍ਹਾਂ ਦੇ ਸਪੁੱਤਰ ਸ. ਪ੍ਰਿਤਪਾਲ ਸਿੰਘ ਅਤੇ ਪ੍ਰੀਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਸ. ਸੁਰਜੀਤ ਸਿੰਘ (ਹੋਠੀ) ੮੦ ਸਾਲਾਂ ਦੇ ਸਨ ਤੇ ਉਹ ਲੱਗਭਗ 46 ਸਾਲ ਵੱਖ-ਵੱਖ ਸਨਮਾਨ ਯੋਗ ਅਹੁਦਿਆਂ ਤੇ ਰਹਿੰਦੇ ਹੋਏ ਬਤੌਰ ਸਕੱਤਰ ਸ਼ੋ੍ਮਣੀ ਕਮੇਟੀ ਸੇਵਾ ਮੁਕਤ ਹੋਏ। ਜਥੇਦਾਰ ਅਵਤਾਰ ਸਿੰਘ ਨੇ ਉਨ੍ਹਾਂ ਦੇ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਸ. ਸੁਰਜੀਤ ਸਿੰਘ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਇਨਸਾਨ ਸਨ। ਉਨ੍ਹਾਂ ਆਪਣੇ ਸੇਵਾ ਕਾਲ ਦਾ ਸਫਰ ਇਕ ਕਲਰਕ ਤੋਂ ਸ਼ੁਰੂ ਕੀਤਾ ਅਤੇ ਆਪਣੇ ਕੰਮ ਪ੍ਰਤੀ ਸੁਰਿਹਦਤਾ ਕਾਰਣ ਹੀ ਉਹ 46 ਸਾਲਾਂ ਦੇ ਅਰਸੇ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਅਤੇ ਸ਼ੋ੍ਮਣੀ ਕਮੇਟੀ ਵਿਖੇ ਬਤੌਰ ਚੀਫ਼ ਅਕਾਊਂਟੈਂਟ, ਮੀਤ ਸਕੱਤਰ, ਐਡੀ: ਸਕੱਤਰ ਅਤੇ ਸਕੱਤਰ ਸ਼ੋ੍ਰਮਣੀ ਕਮੇਟੀ ਦੇ ਸਨਮਾਣਯੋਗ ਅਹੁਦੇ ਤੇ ਰਹੇ।ਇਸ ਮੌਕੇ ਉਨ੍ਹਾਂ ਨਾਲ ਸ. ਮਨਜੀਤ ਸਿੰਘ ਸਕੱਤਰ, ਸ. ਪਰਮਜੀਤ ਸਿੰਘ ਸਰੋਆ ਐਡੀ: ਸਕੱਤਰ ਤੇ ਸ. ਸਤਿੰਦਰ ਸਿੰਘ ਮੀਤ ਸਕੱਤਰ (ਨਿਜੀ ਸਹਾਇਕ) ਆਦਿ ਹਾਜ਼ਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media