ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਸਿਵਲ ਸਰਜਨ ਦੀ ਮਨਜ਼ੂਰੀ ਨਾਲ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਦਿਨ ਐਤਵਾਰ 29 ਮਾਰਚ 2015 ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ. ਹਸਪਤਾਲ, ਨਿਊ ਪਵਨ ਨਗਰ, ਬਟਾਲਾ ਰੋਡ, ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਦਾ ਉਦਘਾਟਨ ਡਾ. ਏ. ਪੀ. ਸਿੰਘ ਐਡੀਸ਼ਨਲ ਸਕੱਤਰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ, ਵੱਲਾ ਵੱਲੋਂ ਕੀਤਾ ਜਾਵੇਗਾ। ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਮਰੀਜ਼ਾਂ ਦਾ ਚੈੱਕ ਅੱਪ ਕਰਕੇ ਫ਼੍ਰੀ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਅੱਖਾਂ ਦੇ ਫ਼੍ਰੀ ਅਪਰੇਸ਼ਨ ਬਿਨਾਂ ਟਾਂਕੇ ਤੋਂ ਲੈਂਜ਼ ਪੁਆ ਕੇ ਨਿਰਮਲਜੋਤ ਆਈ ਹਸਪਤਾਲ ਤੋਂ ਕਰਵਾਏ ਜਾਣਗੇ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media