Thursday, March 19, 2026

ਮੋਦੀ ਦੇ ਪੰਜਾਬ ਦੌਰੇ ਨਾਲ ਖੇਤੀਬਾੜੀ ਤੇ ਹੋਰ ਵਿਕਾਸ ਕਾਰਜਾਂ ਨੂੰ ਗਤੀ ਮਿਲੇਗੀ – ਰਣੀਕੇ

PPN2703201518
ਛੇਹਰਟਾ, 27 ਮਾਰਚ (ਨੋਬਲ)   ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਦੀ ਤੱਰਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕਾਰਜ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ ਹੋਣਗੇ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਭਾਗ ਕੈਬਨਿਟ ਮੰਤਰੀ ਤੇ ਵਿਧਾਇਕ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਵਰ੍ਹੇ ਦੇ ਕਾਰਜਾਂ ਦਾ ਜੋ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਗਿਆ ਸੀ, ਪੰਜਾਬ ਸਰਕਾਰ ਨੇ ਉਨਾਂ ਵਾਅਦਿਆਂ ਤੇ ਖਰਾ ਉੱਤਰਦੇ ਹੋਏੇ ਸ਼ਹਿਰੀ ਤੇ ਸਰਹੱਦੀ ਖੇਤਰਾਂ ਨੂੰ ਕਰੋੜਾਂ ਰੁਪਏ ਦੇ ਪ੍ਰੌਜੈਕਟਾਂ ਰਾਹੀਂ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਹੈ।ਰਣੀਕੇ ਨੇ ਕਿਹਾ ਕਿ ਪੰਜਾਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੇ ਇਸ ਦੌਰੇ ਨਾਲ ਇਸ ਵਰ੍ਹੇ ਖੇਤੀਬਾੜੀ ਤੇ ਹੋਰ ਵਿਕਾਸ ਕਾਰਜਾਂ ਨੂੰ ਗਤੀ ਮਿਲੇਗੀ। ਉਨਾਂ ਕਿਹਾ ਕਿ ਸਰੱਹਦੀ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਾਸਤੇ ਤੇ ਆਮ ਕਿਸਾਨਾਂ ਦੀਆਂ ਬਿਜਲੀ ਪਾਣੀ ਤੇ ਹੋਰ ਜਰੂਰਤਾਂ ਨੂੰ ਪਹਿਲ ਕਦਮੀ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੋਕੇ ਜਿਲਾ ਦਿਹਾਤੀ ਪ੍ਰਧਾਨ ਸੋਨੂੰ ਜੰਡਿਆਲਾ, ਹੀਰਾ ਸਿੰਘ ਪਿੰਡੋਰੀ, ਹਰਜੋਤ ਸਿੰਘ, ਗੁਰਪ੍ਰੀਤ ਸਿੰਘ, ਸਾਹਿਲ ਸ਼ਰਮਾ, ਦਿਲਪ੍ਰੀਤ ਸਿੰਘ, ਰਖਵਿੰਦਰ ਸਿੰਘ, ਪਰਮਦੀਪ ਸਿੰਘ ਆਦਿ ਹਾਜਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply