ਅੰਮ੍ਰਿਤਸਰ, 27 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਉਨਾਂ ਨੇ ਨਾਨਕ ਸ਼ਾਹ ਫਕੀਰ ਫਿਲਮ ਨੂੰ ਕੋਈ ਵੀ ਮੰਜੂਰੀ ਨਹੀਂ ਦਿੱਤੀ।ਫਿਲਮ ਦੇ ਡਾਇਰੈਕਟਰ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਮੰਜੂਰੀ ਬਾਰੇ ਕੀਤੇ ਜਾ ਰਹੇ ਦਾਅਵੇ ਸਬੰਧੀ ਸਿੰਘ ਸਾਹਿਬ ਨੇ ਕਿਹਾ ਹੈ ਕਿ ਉਨਾਂ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਫਿਲਮ ਬਨਾਉਣ ਸਬੰਧੀ ਪ੍ਰਸੰਸਾ ਪੱਤਰ ਦਿੱਤਾ ਸੀ, ਜੋ ਇਸ ਫਿਲਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੋਈ ਮੰਜੂਰੀ ਜਾਂ ਕਲੀਨ ਚਿੱਟ ਨਹੀਂ ਹੈ।ਉਨਾਂ ਕਿਹਾ ਕਿ ਫਿਲਮ ‘ਚ ਦਰਸਾਏ ਗਏ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਹਟਾ ਕੇ ਸ਼੍ਰੋਮਣੀ ਕਮੇਟੀ ਪਾਸੋਂ ਮਨਜੂਰੀ ਲੈਣੀ ਚਾਹੀਦੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media