Friday, July 5, 2024

ਵਿਰਸਾ ਵਿਹਾਰ ਵੱਲੋਂ ਪ੍ਰਮਿੰਦਰਜੀਤ ਨਿਮਿਤ ਸ਼ਰਧਾਂਜ਼ਲੀ ਸਮਾਗਮ ਅੱਜ

PPN2403201508ਅੰਮ੍ਰਿਤਸਰ, 28 ਮਾਰਚ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਸ਼੍ਰੋਮਣੀ ਸ਼ਾਇਰ (ਸੰਪਾਦਕ ਅੱਖਰ) ਸਵ: ਸ੍ਰੀ ਪ੍ਰਮਿੰਦਰਜੀਤ ਜੀ ਨਿਮਿਤ ਸ਼ਰਧਾਂਜਲੀ ਸਮਾਗਮ ਮਿਤੀ 29 ਮਾਰਚ 2015 ਦਿਨ ਐਤਵਾਰ ਨੂੰ ਬਾਅਦ ਦੁਪਹਿਰ 3 ਵਜੇ ਵਿਰਸਾ ਵਿਹਾਰ ਦੇ ਸ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਰਖਿਆ ਗਿਆ ਹੈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਸਾਹਿਤ ਤੇ ਕਲਾ ਜਗਤ ਦੀਆਂ ਪ੍ਰਸਿੱਧ ਹਸਤੀਆਂ ਸਦੀਵੀਂ ਵਿਛੋੜਾ ਦੇ ਗਏ ਸ੍ਰੀ ਪ੍ਰਮਿੰਦਰਜੀਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੀਆਂ। ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਸ਼ ਸਚਦੇਵਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਸ਼ਰਧਾਂਜ਼ਲੀ ਸਮਾਗਮ ਵਿੱਚ ਪੁੱਜਣ ਹਿੱਤ ਸਮੂਹ ਲੇਖਕਾਂ, ਸਾਹਿਤਕਾਰਾਂ ਅਤੇ ਬੁਧੀਜੀਵੀਆਂ ਨੂੰ ਹਾਰਦਿਕ ਸੱਦਾ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply