Friday, March 20, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਨੇ ਰਾਸ਼ਟਰੀ ਫੈਨਸਿੰਗ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲਾਂ

PPN2803201517
ਅੰਮ੍ਰਿਤਸਰ, 28  ਮਾਰਚ (ਜਗਦੀਪ ਸਿੰਘ ਸ’ਗੂ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਹਰਮਨਪ੍ਰੀਤ ਸਿੰਘ ਅਤੇ ਅਕਾਸ਼ ਠਾਕੁਰ ਨੇ  20 ਮਾਰਚ  ਤੋਂ 23 ਮਾਰਚ  ਤੱਕ ਗਵਾਲੀਅਰ ਵਿਖੇ ਆਯੋਜਿਤ ੨੨ਵੀਂ ਜੂਨੀਅਰ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਐਪੀ ਅਤੇ ਫਾਇਨ ਈਵੈਂਟ ਵਿੱਚ ਭਾਗ ਲੈ ਕੇ ਸ਼ਾਨਕਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਚਾਂਦੀ ਅਤੇ ਕਾਂਸੇ ਦਾ ਤਗਮਾ ਹਾਸਲ ਕੀਤਾ।ਸਕੂਲ ਦੇ ਪਿ੍ਸੀਪਲ /ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਇਹਨਾਂ ਖਿਡਾਰੀਆਂ ਨੇ ਇਸਤੋਂ ਪਹਿਲਾਂ ਵੀ ਕਈ ਰਾਸ਼ਟਰੀ ਅਤੇ ਅੰਤਰੁਰਾਸ਼ਟਰੀ ਪੱਧਰ ਦੀਆਂ ਪ੍ਰਤਿਯੋਗਤਾਵਾਂ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ।ਇਹਨਾਂ ਖਿਡਾਰੀਆਂ ਦੇ ਅੰਮ੍ਰਿਤਸਰ ਵਾਪਸ ਪੁਜਣ ਤੇ ਸਕੂਲ ਦੇ ਮੈਂਬਰ ਇੰਚਾਰ ਸ. ਹਰਮਿੰਦਰ ਸਿੰਘ, ਪਿ੍ਸੀਪਲ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।ਦੋਹਾਂ ਖਿਡਾਰੀਆਂ ਨੂੰ  ਇਹਨਾਂ ਦੀ ਸਫਲਤਾ ਲਈ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਹੋਰ ਮਲ੍ਹਾਂ ਮਾਰਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply