ਭਿੱਖੀਵਿੰਡ, 29 ਮਾਰਚ (ਕੁਲਵਿੰਦਰ ਸਿੰਘ ਕੰਬੋਕੇ, ਲਖਵਿੰਦਰ ਸਿੰਘ ਗੋਲਣ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਅਲਗੋਂ ਖੁਰਦ ਵਿਖੇ ਪ੍ਰਧਾਨ ਗੁਰਦਿਆਲ ਸਿੰਘ, ਗੁਰਸਾਬ੍ਹ ਸਿੰਘ ਦੀ ਅਗਵਾਈ ਹੇਠ ਪਿੰਡ ਮੋਹਤਬਰ ਸੱਜਣਾਂ ਦੇ ਸਹਿਯੋਗ ਨਾਲ ਗੁਰਦੁਆਰਾ ਖਾਲਸਾ ਪੁਰੀ ਵਿਖੇ ਸਲਾਨਾ ਜੋੜ ਮੇਲਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਗਏ।ਇੰਂਨਾਂ ਸੱਜੇ ਹੋਏ ਦੀਵਾਨਾਂ ਵਿੱਚ ਰਾਗੀ, ਢਾਡੀ, ਕਵੀਸ਼ਰ ਅਤੇ ਕਥਾ ਵਾਚਕਾਂ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮੇਂ ਕੁਲਗੀਧਰ ਅਕੈਡਮੀ ਦੇ ਛੋਟੇ ਬੱਚਿਆਂ ਦੇ ਜਥੇ ਨੇ ਸ਼ਹੀਦ ਬਾਬਾ ਸੁੱਖਾ ਸਿੰਘ ਅਤੇ ਸ਼ਹੀਦ ਬਾਬਾ ਮਹਿਤਾਬ ਸਿੰਘ ਦਾ ਇਤਿਹਾਸ ਸਰਵਣ ਕਰਾਇਆ। ਸਮਾਪਤੀ ਉਪਰੰਤ ਕਬੱਡੀ ਦਾ ਮੈਚ ਵੀ ਕਰਵਾਇਆ ਗਿਆ। ਇਸ ਸਮੇਂ ਹਾਜ਼ਰ ਪਿੰਡ ਦੇ ਮੋਹਤਬਰ ਸਰਪੰਚ ਬੋਹੜ ਸਿੰਘ, ਗੁਰਮੁੱਖ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ, ਗੁਰਸਾਬ ਸਿੰਘ, ਗੁਰਸੇਵਕ ਸਿੰਘ, ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media