ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਟੈਲੀਕਾਮ ਅਤੇ ਡਿਸਪਿਊਟਸ ਸੈਟਲਮੈਂਟ ਅਤੇ ਐਪੀਲੇਟ ਟ੍ਰਬਿਊਨਲ ਵਲੋ ਕਰਵਾਏ ਜਾ ਰਹੇ ਇੱਕ ਸੈਮੀਨਾਰ ਦੌਰਾਨ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਸਾਹਮਣੇ ਜਹਿਰੀਲੀ ਚੀਜ ਖਾ ਕੇ ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਕੇਬਲ ਆਪਰੇਟਰ ਜਸਵਿੰਦਰ ਸਿੰਘ ਦੀ ਅੱਜ ਮੌਤ ਹੋ ਗਈ ਹੈ।ਪੁਲਿਸ ਦਾ ਕਹਿਣਾ ਹੈ ਕਿ ਜਸਵਿੰਦਰ ਸਿੰਘ ਨੂੰ ਇਲਾਜ਼ ਲਈ ਇੱਕ ਨਿਜੀ ਹਸਪਤਾਲ ‘ਚ ਸੀਰੀਅਸ ਹਾਲਤ ‘ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਜਿਕਰਯੋਗ ਹੈ ਕਿ ਸਿਟੀ ਕੇਬਲ ਸੈਕਸ ਸਕੈਂਡਲ ਕੇਸ ਵਿੱਚ ਸੀ.ਬੀ.ਆਈ ਵਲੋਂ ਕੀਤੀ ਜਾ ਰਹੀ ਜਾਂਚ ਦੇ ਗਵਾਹ ਜਸਵਿੰਦਰ ਸਿੰਘ ਨੇ ਜਹਿਰੀਲੀ ਚੀਜ ਖਾਣ ਤੋਂ ਪਹਿਲਾਂ ਦੋਸ਼ ਲਾਇਆ ਸੀ ਕਿ ਪੰਜਾਬ ਵਿੱਚ ਕੇਬਲ ਨੈਟਵਰਕ ਚਲਾ ਰਹੇ ਵਿਅਕਤੀ ਉਸ ਨੂੰ ਤੰਗ ਤੇ ਪ੍ਰੇਸ਼ਾਨ ਕਰ ਰਹੇ ਹਨ। ਜਸਵਿੰਦਰ ਸਿੰਘ ਨੇ ਖੁਦਕੁਸ਼ੀ ਨੋਟ ਵਿੱਚ ਇਹ ਵੀ ਦੋਸ਼ ਲਾਇਆ ਸੀ ਕਿ ਉਕਤ ਵਿਅਕਤੀਆਂ ਨੇ ਉਸ ਦਾ ਕਾਰੋਬਾਰ ਨਸ਼ਟ ਕਰ ਦਿਤਾ ਹੈ, ਜਿਸ ਨਾਲ ਉਸ ਦੇ ਮਾਨਸਿਕ ਤੇ ਆਰਥਿਕ ਤੌਰ ‘ਤੇ ਪ੍ਰੇਸ਼ਾਨ ਹੋਣ ਨਾਲ ਉਸ ਦੇ ਪਰਿਵਾਰ ਨੂੰ ਕਾਫੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।ਪੁਲਿਸ ਦਾ ਕਹਿਣਾ ਹੈ ਕਿ ਕੇਬਲ ਨੈਟਵਰਕ ਅਤੇ ਇੱਕ ਲੀਡਰ ਦੇ ਖਿਲਾਫ ਮਾਲਾ ਦਰਜ ਕੀਤਾ ਗਿਆ ਹੈ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …