Thursday, April 30, 2026

ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

PPN3103201502

ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਸੀ.ਸੈ.ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਇੰਦਰਜੀਤ ਸਿੰਘ ਪੰਡੋਰੀ, ਸੁਰਜੀਤ ਸਿੰਘ ਸਹਿਜਰਾ, ਭੁਪਿੰਦਰ ਸਿੰਘ ਬਿੱਟਾ ਤਿੰਨੇ ਮੀਤ ਪ੍ਰਧਾਨ, ਪ੍ਰਗਟ ਸਿੰਘ ਧੁੰਨਾ ਜਨ: ਸਕੱਤਰ, ਕਵਲਜੀਤ ਸਿੰਘ ਕੰਡਾ ਅਤੇ ਕਸ਼ਮੀਰ ਸਿੰਘ ਸਰਲੀ ਵਿਸ਼ੇਸ਼ ਤੌਰ ‘ਤ ਸ਼ਾਮਲ ਹੋਏੇ।ਪ੍ਰਿੰ: ਅਵਤਾਰ ਸਿੰਘ ਨੇ ਸਕੂਲ ਦੀ ਸਲਾਨਾ ਰਿਪੋਰਟ ‘ਚ ਸਕੂਲ ਦੀਆਂ ਪ੍ਰਾਪਤੀਆਂ ਦਰਸਾਈਆਂ ਅਤੇ ਸਾਲਾਨਾ ਨਤੀਜੇ ਦਾ ਐਲਾਨ ਕੀਤਾ।ਹਰ ਸਾਲ ਦੀ ਤਰਾਂ ਇਸ ਸਾਲ ਵੀ ਪ੍ਰੀ ਨਰਸਰੀ ਤੋਂ +1 ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਕੂਲ ਪ੍ਰਬੰਧਕ ਕਮੇਟੀ ਵੱਲੋਂ +2, ਦਸਵੀਂ ਅਤੇ ਨੌਵੀ ਵਿਚੋਂ ਪਹਿਲੀ ਤੇ ਦੂਸਰੀ ਪੁਜ਼ੀਸ਼ਨ ‘ਤੇ ਆਉਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਦਿੱਤੇ ਗਏ।
ਸਮਾਗਮ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਗੁਰਬਾਣੀ, ਭਾਸ਼ਣ ਤੇ ਪੇਟਿੰਗ ਮੁਕਾਬਲਿਆਂ ਵਿੱਚ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਸਮਰੀਨ, ਤਜਿੰਦਰ ਸਿੰਘ, ਪ੍ਰਕਾਸ਼ ਸਿੰਘ, ਮਨਪ੍ਰੀਤ ਸਿੰਘ, ਸਿਮਰਨ ਕੌਰ ਨੂੰ ਮਿਲਿਆ 2100ਫ਼- ਦਾ ਨਕਦ ਇਨਾਮ ਪ੍ਰਦਾਨ ਕੀਤਾ ਗਿਆ। ਇਸੇ ਤਰਾਂ ਵਿਗਿਆਨ ਮੁਕਾਬਲਿਆਂ ਵਿੱਚ 12 ਸੋਨ ਤਗਮੇ, ਟਾਟਾ ਗਰੁੱਪ ਆਫ ਇੰਡਸਟ੍ਰੀਜ਼ ਵੱਲੋਂ ਕਰਵਾਏ ਗਏ ਲਿਖਤੀ ਮੁਕਾਬਲਿਆਂ ਵਿੱਚ ਦੋ ਸੋਨੇ, ਦੋ ਚਾਂਦੀ ਅਤੇ 2 ਤਾਂਬੇ ਦੇ ਤਮਗੇ ਅਤੇ ਕੇਸ ਸਜਾਉਣ ਲਈ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸੋਨੇ ਦੇ ਤਮਗੇ ਹਾਸਲ ਕਰਨ ਵਾਲੇ ਬੱਚਿਆਂ ਨੂੰ ਕਮੇਟੀ ਮੈਂਬਰਾਂ ਵਲੋਂ ਸਨਮਾਨਿਆ ਗਿਆ।ਜਦਕਿ ਮੰਚ ਲੋਕ ਪੰਜਾਬ ਵੱਲੋਂ ਕਰਵਾਏ ਗਏ ਡਾ. ਗੁਰਦਿਆਲ ਸਿੰਘ ਯਾਦਗਾਰੀ ਸਭਿਆਚਾਰਕ ਮੇਲੇ ਵਿੱਚ ਫੈਂਸੀ ਡ੍ਰੈਸ, ਟੋਲਿ ਗੀਤ, ਕਵਿਤਾ, ਡਰਾਇੰਗ ਅਤੇ ਕਵੀਸ਼ਰੀ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਦੇ ਆਉਣ ਵਾਲੇ ਵਿਦਿਆਰਥੀਆਂ ਦਾ ਵੀ ਮਾਨ ਸਨਾਮਾਨ ਕੀਤਾ ਗਿਆ।ਅਖਰਿ ਵਿੱਚ ਪ੍ਰਿੰਸੀਪਲ ਡਾ. ਅਵਤਾਰ ਸਿੰਘ ਨੇ ਸਮੂਹ ਅਹੁਦੇਦਾਰਾਂ, ਬੱਚਿਆਂ ਅਤੇ ਉਨਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply