
ਭਿੱਖੀਵਿੰਡ, 31 ਮਾਰਚ (ਕੁਲਵਿੰਦਰ ਸਿੰਘ ਕੰਬੋਕੇ, ਹਰਦਿਆਲ ਸਿੰਘ ਭੈਣੀ) ਅਲਗੋਂ ਖੁਰਦ ਵਿਖੇ ਸਰਪੰਚ ਬੋਹੜ ਸਿੰਘ ਦੀ ਅਗਵਾਈ ਹੇਠ ਪਿੰਡ ਦੇ ਪਤਵੰਤੇ ਸੱਜਣਾ ਵੱਲੋਂ ਸ਼ਮਸ਼ਾਨਘਾਟ ਵਿੱਚ ਮਿੱਟੀ ਪਾ ਕੇ ਅਤੇ ਸਫਾਈ ਕਰਕੇ ਫੁੱਲ-ਬੂਟੇ ਲਗਵਾਏ ਗਏ।ਇਸ ਸਮੇਂ ਸਰਪੰਚ ਬੋਹੜ ਸਿੰਘ ਨੇ ਕਿਹਾ ਕਿ ਇਨਸਾਨ ਨੂੰ ਹਮੇਸ਼ਾਂ ਦੀ ਆਪਣੇ ਘਰ ਵਾਂਗ, ਗਰੁਦੁਆਰੇ ਅਤੇ ਸ਼ਮਸ਼ਾਨਘਾਟ ਅਤੇ ਆਲੇ ਦੁਆਲੇ ਦੀ ਸਫਾਈ ਰੱਖਣੀ ਚਾਹੀਦੀ ਹੈ ਤਾਂ ਜੋ ਵਾਤਾਵਰਨ ਨੂੰ ਹਰਿਆ ਭਰਿਆਂ ਤੇ ਸ਼ੁੱਧ ਰੱਖਿਆ ਜਾ ਸਕੇ। ਇਸ ਸਮੇਂ ਦਿਆਲ ਸਿੰਘ, ਹਰਨੇਕ ਸਿੰਘ, ਸਤਨਾਮ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਦਰਬਾਰ ਸਿੰਘ, ਕੁਲਵੰਤ ਸਿੰਘ, ਕਸ਼ਮੀਰ ਸਿੰਘ, ਦਰਬਾਰਾ ਸਿੰਘ, ਸੁਰਿੰਦਰ ਸਿੰਘ, ਗੁਰਮੁੱਖ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media