Sunday, April 19, 2026

ਸੋਸ਼ਲ ਸਾਈਟ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨਾਲ ਛੇੜ ਛਾੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਹੋਵੇ – ਜਥੇ: ਅਵਤਾਰ ਸਿੰਘ

Avtar Singh Makkar
ਅੰਮ੍ਰਿਤਸਰ, 31  ਮਾਰਚ (ਗੁਰਪ੍ਰੀਤ ਸਿੰਘ) ੁ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਤਸਵੀਰ ਐਡਿਟ ਕਰਕੇ ਸ਼ਿਵਲਿੰਗ ਨਾਲ ਸੋਸ਼ਲ ਸਾਈਟ ਤੇ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ‘ਹਿੰਦੂ ਸਮਾਜ ਪੰਜਾਬ’ ਨਾਮ ਦਾ ਪੇਜ ਸੋਸ਼ਲ ਸਾਈਟ (ਫੇਸਬੁਕ) ਤੇ ਚੱਲ ਰਿਹਾ ਹੈ ਜਿਸ ਵਿਚ ਸਿੱਖ ਗੁਰੂ ਸਾਹਬਿਾਨ ਦੀਆਂ ਤਸਵੀਰਾਂ ਤੇ ਪੰਥ ਮਾਤਾ ਸਾਹਿਬ ਕੌਰ ਜੀ ਸਮੇਤ ਹੋਰ ਕੌਮੀ ਸ਼ਹੀਦਾਂ ਪ੍ਰਤੀ ਅਪਮਾਨ ਜਨਕ ਟਿੱਪਣੀਆਂ ਕੀਤੀਆ ਗਈਆਂ ਹਨ ਤੇ ਨਵੰਬਰ 1984 ‘ਚ ਦੇਸ਼ ਦੀ ਰਾਜਧਾਨੀ ਦਿ’ਲੀ ‘ਚ ਸਿੱਖ ਨਸਲਕੁਸ਼ੀ ਕਰਨ ਵਾਲਿਆਂ ਦੀ ਅਗਵਾਈ ਕਰਨ ਵਾਲੇ ਜਗਦੀਸ਼ ਟਾਈਟਲਰ ਨੂੰ ਸੰਤ ਲਿਖਿਆ ਹੈ, ਜੋ ਬਹੁਤ ਹੀ ਰੋਹ ਤੇ ਰੋਸ ਭਰੀ ਕਾਰਵਾਈ ਹੈ।
ਉਨ੍ਹਾਂ ਕਿਹਾ ਕਿ ਸਾਰੇ ਹੀ ਧਰਮ ਸਤਿਕਾਰ ਯੋਗ ਹਨ। ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਇਸ ਦਾ ਇਹ ਮਤਲਬ ਨਹੀਂ ਕਿ ਸਿੱਖ ਗੁਰੂ ਸਾਹਿਬਾਨ ਖਿਲਾਫ਼ ਵਰਤੀ ਭੱਦੀ ਸ਼ਬਦਾਵਲੀ ਅਤੇ ਤਸਵੀਰਾਂ ਐਡਿਟ ਕਰਕੇ ਗਲਤ ਰੰਗਤ ਦੇਂਦਿਆਂ ਸ਼ੋਸ਼ਲ ਸਾਈਟਾ ਤੇ ਪਾਈਆਂ ਜਾਣ।ਉਨ੍ਹਾਂ ਕਿਹਾ ਕਿ ਸਕ’ਤਰ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਹੈ ਕਿ ਸਾਇਬਰ ਕਰਾਈਮ ਸੈਲ ਨੂੰ ਤੁਰੰਤ ਪ’ਤਰ ਲਿਖਕੇ ਸ਼ਕਾਇਤ ਦਰਜ ਕਰਵਾਈ ਜਾਵੇ ਤਾਂ ਕਿ ਅਜਿਹਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਦਾ ਤੁਰੰਤ ਪਤਾ ਲਗਾ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਲੋਕ ਜਿਨ੍ਹਾਂ ਦਾ ਆਪਣਾ ਕੋਈ ਧਰਮ ਨਹੀਂ ਹੁੰਦਾ ਉਹ ਸੋਸ਼ਲ ਸਾਈਟਾਂ ਤੇ ਅਜਿਹੇ ਪੇਜ ਬਣਾ ਕੇ ਭੜਕਾਊ ਕਾਰਵਾਈਆਂ ਨੂੰ ਅੰਜਾਮ ਦਿੰਦੇ ਹਨ ਤਾਂ ਜੋ ਫਿਰਕਿਆਂ ‘ਚ ਕੁੜੱਤਣ ਪੈਦਾ ਕਰਕੇ ਆਪਸੀ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਈ ਜਾਵੇ ਤੇ ਦੇਸ਼ ਦੀ ਸ਼ਾਂਤੀ ਭੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂ ਸਾਹਿਬਾਨ, ਦੇਵੀ ਦੇਵਤਿਆਂ ਪੈਗੰਬਰਾਂ ਪ੍ਰਤੀ ਜੇਕਰ ਕੋਈ ਮਾੜੀ ਸੋਚ ਰੱਖਦਾ ਹੈ ਤਾਂ ਅਜਿਹੇ ਵਿਅਕਤੀ ਭਾਵੇਂ ਕਿਸੇ ਵੀ ਫਿਰਕੇ ਸਮਾਜ ਨਾਲ ਸਬੰਧਤ ਹੋਣ ਉਨ੍ਹਾਂ ਦੀ ਤੁਰੰਤ ਸ਼ਨਾਖਤ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਦੇਸ਼ ਅਮਨ ਅਮਾਨ ਨਾਲ ਤਰੱਕੀ ਕਰ ਸਕੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply