Wednesday, March 18, 2026

ਤਿਲਕ ਰਾਜ ਦੀ ਸੇਵਾ ਮੁਕਤੀ ਮੌਕੇ ਦਫ਼ਤਰ ਵੱਲੋਂ ਨਿੱਘੀ ਵਿਦਾਇਗੀ ਪਾਰਟੀ

PPN0401201515

ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਥਾਨਕ ਜ਼ਿਲ੍ਹਾ ਦਫ਼ਤਰ ਵਿਖੇ ਤਾਇਨਾਤ  ਸ੍ਰੀ ਤਿਲਕ ਰਾਜ ਸਿਨੇਮਾ ਓਪਰੇਟਰ ਆਪਣੀ 35 ਸਾਲ ਦੀ ਸਰਕਾਰੀ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋ ਗਏ ਹਨ। ਸਮੂਹ ਸਟਾਫ਼ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿਦਾਇਗੀ ਪਾਰਟੀ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸz: ਗੁਰਮੀਤ ਸਿੰਘ ਨੇ ਸ੍ਰੀ ਤਿਲਕ ਰਾਜ ਵੱਲੋਂ ਲੋਕ ਸੰਪਰਕ ਵਿਭਾਗ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਵਿਭਾਗ ਵਿੱਚ ਬੜੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ਹਨ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਭਾਗ ਦੇ ਕੰਮ ਨੂੰ ਬੜੇ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਆਪਣੀ ਡਿਊਟੀ ਨਿਭਾਈ ਹੈ। ਇਸ ਮੌਕੇ ਤੇ ਸਹਾਇਕ ਲੋਕ ਸੰਪਰਕ ਅਫ਼ਸਰ ਜਗਦੀਪ ਸਿੰਘ ਗਿੱਲ, ਸੀਨੀਅਰ ਸਹਾਇਕ ਸਿਕੰਦਰ ਪਾਲ ਸਿੰਘ, ਸੁਦਰਸ਼ਨ ਕੁਮਾਰ, ਸੂਰਜ ਮੋਹਨ, ਵਿਜੇ ਕੁਮਾਰ, ਸੁਰਜੀਤ ਸਿੰਘ, ਸ਼ਮਾ ਦੇਵੀ ਅਤੇ ਸ੍ਰੀ ਤਿਲਕ ਰਾਜ ਦੇ ਪ੍ਰੀਵਾਰਕ ਮੈਂਬਰ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply