ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਚਰਚਿਤ ਸਿਟੀ ਕੇਬਲ ਮਾਮਲੇ ‘ਚ ਕੇਬਲ ਆਪਰੇਟਰ ਜਸਵਿੰਦਰ ਸਿੰਘ ਜੱਸੀ ਦੀ ਜਹਿਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ ਉਪਰੰਤ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਜਾਣ ‘ਤੇ ਪੁਲਿਸ ਨੇ ਖੁਦਕੁਸ਼ੀ ਨੋਟ ਦੇ ਅਧਾਰ ‘ਤੇੇ ਕਾਰਵਾਈ ਕਰਦਿਆਂ ਅੱਜ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਮਿਲੀ ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਬੱਬੀ ਅਤੇ ਪ੍ਰਿਤਪਾਲ ਸਿੰਘ ਲਾਲੀ ਨੂੰ ਬਾਬਾ ਬਕਾਲਾ ਨੇੜੇ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦ ਉਹ ਬਲੈਰੋ ਗੱਡੀ ਨੰਬਰ ਪੀ.ਬੀ 02 ਸੀ.ਸੀ 5361 ਤੋ ਉਤਰ ਕੇ ਢਾਬੇ ਵਿੱਚ ਰੋਟੀ ਖਾਣ ਲਈ ਜਾ ਰਹੇ ਸਨ।ਜਿਕਰਯੋਗ ਹੈ ਕਿ ਇਹ ਮਾਮਲਾ ਸਿਆਸੀ ਰੰਗਤ ਅਖਤਿਆਰ ਕਰਦਾ ਜਾ ਰਿਹਾ ਸੀ ਅਤੇ ਪੁਲਿਸ ‘ਤੇ ਵਧ ਰਹੇ ਦਬਾਅ ਤੋਂ ਬਾਅਦ ਇਹ ਗ੍ਰਿਫਤਾਰੀਆਂ ਹੋਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਸਰਬਜੀਤ ਸਿੰਘ ਰਾਜੂ ਨੂੰ ਵੀ ਜਲਦ ਗ੍ਰਿਫਤਾਰ ਕਰ ਲ਼ਿਆ ਜਾਵੇਗਾ।
ਇਥੇ ਦੱਸਣਯੋਗ ਹੈ ਕਿ ਜੱਸੀ ਦੇ ਪਰਿਵਾਰ ਅਤੇ ਕਾਂਗਰਸ ਪਾਰਟੀ ਵਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕੈਂਡਲ ਮਾਰਚ ਵੀ ਕੱਢਿਆ ਗਿਆ ਸੀ ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵਲੋਂ ਸਪੈਸ਼ਲ ਜਾਂਚ ਟੀਮ ਦਾ ਗਠਨ ਕੀਤਾ ਸੀ ਅਤੇ ਕੱਲ ਡੀ.ਸੀ.ਪੀ ਹਰਜਿੰਦਰ ਸਿੰਘ ਅਤੇ ਹਰਜੀਤ ਸਿੰਘ ਬਰਾੜ ਵਲੋਂ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਪੁਲਿਸ ਵਲੋਂ 8 ਪੁਲਿਸ ਪਾਰਟੀਆਂ ਬਣਾ ਕੇ ਵੱਕਵੱਖ ਥਾਵਾਂ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੇ ਲੁਕ ਆਊਟ ਸਰਕੂਲਰ (ਐਲ਼.ਓ. ਸੀ) ਜਾਰੀ ਕੀਤੇ ਗਾੇ ਹਨ ਅਤੇ ਉਨਾਂ ਨੇ ਇਸ ਮੌਕੇ ਤਿੰਨ ਦੋਸ਼ੀਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …