ਅੰਮ੍ਰਿਤਸਰ, 2 ਅਪ੍ਰੈਲ (ਪ੍ਰੀਤਮ ਸਿੰਘ) – ਖੋਜਾਰਥੀਆਂ ਅਤੇ ਵਿਦਿਆਰਥੀਆਂ ਦੀ ਖੋਜ ਸੰਸਥਾ ਨਾਦ ਪ੍ਰਗਾਸੁ ਵੱਲੋਂ ਅਕਾਦਮਿਕ ਖੇਤਰ ਦੇ ਪ੍ਰਸਿੱਧ ਵਿਦਵਾਨ ਡਾ. ਗੁਰਭਗਤ ਸਿੰਘ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਡਾ. ਗੁਰਭਗਤ ਸਿੰਘ ਚਿੰਤਨ: ਦ੍ਰਿਸ਼ਟੀ ਅਤੇ ਪਸਾਰ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਪੰਜਾਬੀ ਵਿਭਾਗ, ਖ਼ਾਲਸਾ ਕਾਲਜ ਫਾਰ ਵਿਮਨ ਦੇ ਸਹਿਯੋਗ ਨਾਲ ਅੱਜ 3 ਅਪ੍ਰੈਲ ਸਵੇਰੇ 10.00 ਤੋਂ ਦੁਪਹਿਰ ਬਾਅਦ 2.00 ਵਜੇ ਤੱਕ ਖ਼ਾਲਸਾ ਕਾਲਜ ਫਾਰ ਵੁਮੈਨ ਦੇ ਸੈਮੀਨਾਰ ਹਾਲ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ।
ਸੈਮੀਨਾਰ ਦੀ ਪ੍ਰਧਾਨਗੀ ਡਾ. ਦੀਪਇੰਦਰਜੀਤ ਕੌਰ ਰੰਧਾਵਾ, ਮੁਖੀ, ਅੰਗਰੇਜ਼ੀ ਵਿਭਾਗ, ਖ਼ਾਲਸਾ ਕਾਲਜ, ਪਟਿਆਲਾ ਕਰਨਗੇ ਅਤੇ ਡਾ. ਹਰਿਭਜਨ ਸਿੰਘ ਭਾਟੀਆ, ਪ੍ਰੋਫੈਸਰ ਤੇ ਮੁਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਮੁੱਖ-ਮਹਿਮਾਨ ਹੋਣਗੇ। ਪ੍ਰਸਿੱਧ ਆਲੋਚਕ ਤੇ ਕਵੀ ਡਾ. ਮਨਮੋਹਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਖ਼ਾਲਸਾ ਕਾਲਜ ਫਾਰ ਵਿਮਨ ਦੇ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਆਏ ਮਹਿਮਾਨਾਂ ਦਾ ਸਵਾਗਤ ਕਰਨਗੇ।ਇਸ ਮੌਕੇ ਪੰਜ ਖੋਜ-ਪੱਤਰ ਪੇਸ਼ ਕੀਤੇ ਜਾਣਗੇ ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media