Friday, July 17, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜੋਤੀ ਜੋਤ ਦਿਵਸ ‘ਤੇ ਸ਼ੁੱਧ ਗੁਰਬਾਣੀ ਤੇ ਤਬਲਾ ਕਲਾਸਾਂ ਸ਼ੁਰੂ

PPN0201201512

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ ਸੱਗੂ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ-ਜੋਤ ਦਿਵਸ ਮੌਕੇ ਨਵੇਂ ਉਸਾਰੇ ਗਏ ਗੁਰਮਤਿ ਅਭਿਆਸ ਕੇਂਦਰ ਵਿੱਚ ਬੱਚਿਆਂ ਦੁਆਰਾ ਸਹਿਜ ਪਾਠ ਦੀ ਅਰੰਭਤਾ, ਗੁਰਬਾਣੀ ਸੰਥਿਆ ਦੇ ਨਾਲ-ਨਾਲ ਤਬਲਾ ਸਿਖਲਾਈ ਦੀਆਂ ਕਲਾਸਾਂ ਅਰੰਭ ਕੀਤੀਆਂ ਗਈਆਂ।ਇਸ ਦੌਰਾਨ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਅਤੇ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਬੱਚਿਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਸਿੱਖਣ ਲਈ ਪ੍ਰੇਰਿਤ ਕੀਤਾ।ਤਬਲੇ ਦੀ ਸਿਖਲਾਈ ਲਈ ਸz. ਰਣਜੀਤ ਸਿੰਘ ਤਬਲਾ ਵਾਦਕ ਅਤੇ ਸz. ਖੁਸ਼ਵੰਤ ਸਿੰਘ ਤਬਲਾ ਵਾਦਕ ਨੇ ਵਿਸ਼ੇਸ਼ ਤੌਰ ਤੇ ਸਹਿਯੋਗ ਦਿੱਤਾ ਜਦਕਿ ਸਕੂਲ ਦੇ ਧਾਰਮਿਕ ਅਧਿਆਪਕ ਸz. ਜਸਪਾਲ ਸਿੰਘ, ਸz. ਯਾਦਵਿੰਦਰ ਸਿੰਘ, ਸ਼੍ਰੀਮਤੀ ਹਰਪ੍ਰੀਤ ਕੌਰ ਸੋਢੀ ਦੁਆਰਾ ਗੁਰਬਾਣੀ ਸੰਥਿਆ ਅਤੇ ਸਹਿਜ ਪਾਠ ਦੀ ਆਰੰਭਤਾ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ ਰੇਖ ਵਿੱਚ ਕੀਤੀ ਗਈ ।ਇਸ ਸਮੇਂ ਸ਼੍ਰੀਮਤੀ ਮੰਜੂ, ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਵੀ ਹਾਜ਼ਰ ਸਨ ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply