Tuesday, November 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ

PPN0404201507

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਛੇਵੀਂ ਤੋਂ ਅੱਠਵੀ ਤੇ ਗਿਆਰਵੀਂ ਜਮਾਤ ਤੱਕ ਦਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ਼ ਸ੍ਰ. ਗੁਰਿੰਦਰ ਸਿੰਘ ਚਾਵਲਾ ਹਾਜ਼ਰ ਹੋਏ ਅਤੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਦਿਤੇ ਗਏ।ਸ੍ਰ. ਗੁਰਿੰਦਰ ਸਿੰਘ ਚਾਵਲਾ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜਾਈ ਵਿੱਚ ਵਧੀਆ ਕਾਰਗੁਜਾਰੀ ਲਈ ਵਧਾਈ ਦਿੰਦਿਆ ਹੋਇਆ ਉਨ੍ਹਾਂ ਨੂੰ ਅਗਲੇਰੀਆਂ ਜਮਾਤਾਂ ਵਿੱਚ ਹੋਰ ਵੀ ਵਧੀਆ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਆ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

Check Also

ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ …

Leave a Reply