Sunday, April 5, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ. ਰੋਡ ਦੇ ਖਿਡਾਰੀ ਰਾਸ਼ਟਰੀ ਫੇਨਸਿੰਗ ਚੈਂਪੀਅਨਸ਼ਿਪ ‘ਚ ਜੇਤੂ

PPN0604201519

ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ ਸੱਗੂ)-  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਮਿਤੀ 28 ਮਾਰਚ 2015 ਨੂੰ ਛਤੀਸਗੜ੍ਹ (ਭਿਲਾਈ) ਵਿਖੇ ਆਯੋਜਿਤ 16ਵੀਂ ਸਬੁਜੂਨੀਅਰ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਅਤੇ ਵੱਖੁਵੱਖ ਮੁਕਾਬਲਿਆਂ ਵਿੱਚ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ  ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਮਨਕਰਨ ਸਿੰਘ ਨੇ ਅੰਡਰ-14 ਦੇ ‘ਇਪੀ’ ਈਵੈਂਟ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਹਾਸਲ ਕੀਤਾ ਜਦਕਿ ਸੁਖਵਿੰਦਰ ਸਿੰਘ ਨੇ ‘ਸਾਈਬਰ’ ਈਵੈਂਟ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਗਮਾ ਜਿੱਤਿਆ।ਇਹਨਾਂ ਜੇਤੂ ਵਿਦਿਆਰਥੀਆਂ ਦੇ ਸਕੂਲ ਪਹੁੰਚਣ ਤੇ ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ, ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਚੀਫ਼ ਖ਼ਾਲਸਾ ਦੀਵਾਨ ਸਰਾਂ ਦੇ ਮੈਂਬਰ ਇੰਚਾਰ ਸ. ਮਨਮੋਹਨ ਸਿੰਘ, ਸਕੂਲ ਦੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਕੋਚ ਸ਼੍ਰੀ ਸ਼ਰਦ ਕੁਮਾਰ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ ਅਤੇ ਇਹਨਾਂ ਦੀ ਸਫਲਤਾ ਲਈ ਵਧਾਈ ਦਿੱਤੀ ਗਈ ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply