
ਬਠਿੰਡਾ, 4 ਅਪ੍ਰੈਲ (ਜਸਵਿੰਦਰ ਸਿੰਘ ਜੱਸੀ )- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਹੁੰਗਾਰਾਂ ਮਿਲਿਆਂ ਜਦੋਂ ਸਾਬਕਾ ਮੰਤਰੀ ਸੁਖਦੇਵ ਸਿੰਘ ਢਿਲੋਂ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕਿ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ।ਇਸ ਮੌਕੇ ਇਨਾਂ ਦੇ ਸਪੁੱਤਰ ਅਮਰਦੀਪ ਸਿੰਘ ਢਿਲੋਂ ਵੀ ਹਾਜਰ ਸਨ।ਸੁਖਬੀਰ ਸਿੰਘ ਬਾਦਲ ਨੇ ਢਿਲੋਂ ਪਰਿਵਾਰ ਨੂੰ ਜੀ ਆਇਆ ਕਿਹਾ ਅਤੇ ਵਿਸ਼ਵਾਸ ਦਵਾਇਆ ਕਿ ਪਾਰਟੀ ਵਿਚ ਬਣਦਾ ਮਾਨ ਸਤਿਕਾਰ ਅਤੇ ਜਿੰਮੇਵਾਰੀ ਦਿੱਤੀ ਜਾਵੇਗੀ।ਜਿਕਰਯੋਗ ਹੈ ਕਿ ਸੁਖਦੇਵ ਸਿੰਘ ਢਿਲੋਂ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ ਅਤੇ ਬਰਨਾਲਾ ਸਰਕਾਰ ਵੇਲੇ ਇਨਾਂ ਨੇ ਸਿਹਤ ਮੰਤਰੀ ਵਜੋਂ ਆਪਣੀਆਂ ਸੇਵਾਵਾਂ ਵੀ ਨਿਭਾਈਆਂ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media