Wednesday, April 22, 2026

ਅਨਿਲ ਜੋਸ਼ੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ-ਸ੍ਰੀ ਆਨੰਦਪੁਰ ਸਾਹਿਬ ਰੇਲ ਵਾਇਆ ਤਰਨ ਤਾਰਨ ਚਲਾਉਣ ਦੀ ਮੰਗ

ਰੇਲਵੇ ਮੰਤਰੀ ਨੂੰ ਅਰਧ ਸਰਕਾਰੀ ਪੱਤਰ ਲਿਖਿਆ

Anil Joshiਚੰਡੀਗੜ੍ਹ, 8 ਅਪਰੈਲ (ਪੰਜਾਬ ਪੋਸਟ ਬਿਊਰੋ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਚਾਲੇ ਰੇਲ ਗੱਡੀ ਚਲਾਉਣ ਦੇ ਐਲਾਨ ਲਈ ਕੇਂਦਰੀ ਰੇਲਵੇ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਦਾ ਧੰਨਵਾਦ ਤੇ ਸਵਾਗਤ ਕਰਦਿਆਂ ਇਹ ਵੀ ਮੰਗ ਕੀਤੀ ਇਸ ਰੇਲ ਗੱਡੀ ਨੂੰ ਵਾਇਆ ਤਰਨ ਤਾਰਨ ਚਲਾਇਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਨੂੰ ਇਕੋ ਰੇਲ ਲਿੰਕ ਨਾਲ ਜੋੜਿਆ ਜਾ ਸਕੇ।
ਸ੍ਰੀ ਜੋਸ਼ੀ ਨੇ ਰੇਲਵੇ ਮੰਤਰੀ ਨੂੰ ਲਿਖੇ ਅਰਧ ਸਰਕਾਰੀ ਪੱਤਰ ਵਿੱਚ ਕਿਹਾ ਕਿ ਦੋ ਇਤਿਹਾਸਕ ਤੇ ਧਾਰਮਿਕ ਸ਼ਹਿਰਾਂ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚਾਲੇ ਰੇਲ ਗੱਡੀ ਚਲਾਉਣ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇਹ ਚਿਰੋਕਣੀ ਮੰਗ ਸੀ ਜਿਸ ਨੂੰ ਐਨ.ਡੀ.ਏ. ਸਰਕਾਰ ਨੇ ਪੂਰਾ ਕਰਨ ਦੇ ਐਲਾਨ ਨੇ ਸੂਬੇ ਦੇ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਇਸ ਦੇ ਨਾਲ ਹੀ ਇਹ ਮੰਗ ਕੀਤੀ ਇਸ ਰੇਲ ਗੱਡੀ ਰਾਹੀਂ ਧਾਰਮਿਕ ਸ਼ਹਿਰਾਂ ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਨੂੰ ਵੀ ਜੋੜਿਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਇਕੋ ਰੂਟ ਉਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨੇ ਸੁਖਾਲੇ ਹੋ ਸਕਣ।
ਸ੍ਰੀ ਜੋਸ਼ੀ ਨੇ ਕਿਹਾ ਕਿ ਤਰਨ ਤਾਰਨ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਵਸਾਇਆ ਸੀ ਜਿਹੜਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਿਰਫ 20 ਕਿਲੋ ਮੀਟਰ ਦੂਰੀ ‘ਤੇ ਸਥਿਤ ਹੈ। ਤਰਨ ਤਾਰਨ ਦੇ ਨਾਲ ਹੀ ਇਤਿਹਾਸਕ ਸ਼ਹਿਰ ਖਡੂਰ ਸਾਹਿਬ ਹੈ ਜਿਥੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ 13 ਵਰ੍ਹੇ ਠਹਿਰੇ। ਇਸੇ ਤਰ੍ਹਾਂ ਸਿੱਖੀ ਦੇ ਧੁਰੇ ਵਜੋਂ ਜਾਣਿਆ ਜਾਂਦਾ ਸ੍ਰੀ ਗੋਇੰਦਵਾਲ ਸਾਹਿਬ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰ ਦਾਸ ਜੀ ਦਾ 33 ਵਰ੍ਹੇ ਨਿਵਾਸ ਅਸਥਾਨ ਰਿਹਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ-ਸ੍ਰੀ ਆਨੰਦਪੁਰ ਸਾਹਿਬ ਰੇਲ ਲਿੰਕ ਵਾਇਆ ਤਰਨ ਤਾਰਨ, ਸ੍ਰੀ ਖਡੂਰ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ, ਬਿਆਸ ਤੇ ਜਲੰਧਰ ਰਾਹੀਂ ਜੋੜਿਆ ਜਾਵੇ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply