Monday, October 26, 2026

ਤਖਤ ਸ੍ਰੀ ਹਜੂਰ ਸਾਹਿਬ ਦੇ ਸਿੰਘ ਸਾਹਿਬ ਵੱਲੋਂ ਭਾਈ ਸਰਬਜੀਤ ਸਿੰਘ ਪੱਟੀ ਦਾ ਸਨਮਾਨ

PPN0904201504ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਪੱਟੀ ਇਲਾਕੇ ਵਿਚ ਕੀਰਤਨ ਦੀ ਸ਼ਹਿਬਰ ਲਗਾ ਕੇ ਨਾਮਣਾ ਖੱਟਣ ਵਾਲੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਰਬਜੀਤ ਸਿੰਘ ਪੱਟੀ ਵਾਲੇ ਬੀਤੇ ਦਿਨੀਂ ਪਰਿਵਾਰ ਅਤੇ ਜਥੇ ਸਮੇਤ ਤਖਤ ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ। ਸਚਖੰਡ ਵਿਖੇ ਨਤਮਸਤਕ ਹੋਣ ਉਪਰੰਤ ਉਹਨਾਂ ਦੇ ਸਮੂਹ ਜਥੇ ਵੱਲੋਂ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਕੀਰਤਨ ਦੀ ਸੇਵਾ ਕੀਤੀ ਗਈ।ਇਸ ਮੌਕੇ ਤਕਾ ਸ੍ਰੀ ਹਜੂਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਭਾਈ ਸਰਬਜੀਤ ਸਿੰਘ ਅਤੇ ਜਥੇ ਦਾ ਸਨਮਾਣ ਕੀਤਾ ਗਿਆ।ਉਹਨਾਂ ਕਿਹਾ ਕਿ ਹਰ ਸਿੱਖ ਨੂੰ ਗੁਰਬਾਣੀ ਦਾ ਕੀਰਤਨ ਕਰਨਾ ਚਾਹੀਦਾ ਹੈ ਇਸ ਨਾਲ ਆਤਮਿਕ ਸ਼ਾਂਤੀ ਦਾ ਅਹਿਸਾਸ ਹੁੰਦਾ ਹੈ।ਇਸ ਮੌਕੇ ਤੇ ਭਾਈ ਮਨਜੀਤ ਸਿੰਘ, ਭਾਈ ਕੁਲਵਿੰਦਰ ਸਿੰਘ ਅਤੇ ਭਾਈ ਹਰਪਾਲ ਸਿੰਘ ਹਾਜਰ ਸਨ।

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …

Leave a Reply