
ਹੁਸ਼ਿਆਰਪੁਰ, 9 ਅਪ੍ਰੈਲ (ਸਤਵਿੰਦਰ ਸਿੰਘ) – ਮੀਰੀ ਪੀਰੀ ਸੇਵਾ ਸਿਮਰਨ ਕਲੱਬ, ਹੁਸ਼ਿਆਰਪੁਰ (ਰਜਿ.) ਵੱਲੋਂ ਕਰਵਾਏ ਜਾ ਰਹੇ ਪਹਿਲੇ ਮਹਾਨ ਕੀਰਤਨ ਦਰਬਾਰ ਸੰਬੰਧੀ ਜ਼ਿਲੇ ਦੀਆਂ ਸੇਵਾ ਸੁਸਾਇਟੀਆਂ ਦਾ ਸਹਿਯੋਗ ਲੈਣ ਹਿੱਤ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਮੁੱਖ ਸਲਾਹਕਾਰ ਸ.ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਭਾਈ ਘੱਨਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ ਅਤੇ ਦਿਲਬਰ ਯੂਥ ਕੱਲਬ ਨਾਲ ਪਿੰਡ ਨੰਗਲ ਨੀਲਾ ਨਲੋਆ ਵਿਖੇ ਮੀਟਿੰਗ ਕੀਤੀ ਗਈ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਲਾਹਕਾਰ ਸ.ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਅਤੇ ਸੰਤ ਬਾਬਾ ਬਲਬੀਰ ਸਿੰਘ ਬਿਰਧ ਆਸ਼ਰਮ ਹਰਿਆਣਾ ਨੇ ਸਾਂਝੇ ਰੂਪ ‘ਚ ਕਿਹਾ ਕਿ ਇਲਾਕੇ ਦੇ ਸੇਵਾ ਭਾਵ ਵਾਲੇ ਨੌਜਵਾਨਾਂ ਨੂੰ ਸੰਗਠਿਤ ਕਰਕੇ ਬਣਾਏ ਗਏ ‘ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ’ ਵੱਲੋਂ ਧਾਰਮਿਕ ਖੇਤਰ ਵਿੱਚ ਆਪਣਾ ਪਲੇਠਾ ਸਮਾਗਮ ਉਲੀਕਿਆ ਗਿਆ ਹੈ ਜਿਸ ਮੁਤਾਬਿਕ 12 ਅਪ੍ਰੈਲ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਪਹਿਲਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਨਜ਼ਦੀਕ ਵਿਸ਼ਾਲ ਪੰਡਾਲ ‘ਚ ਸਜਾਇਆ ਜਾ ਰਿਹਾ ਹੈ ਜਿਸ ਲਈ ਸੇਵਾ ਸੁਸਾਇਟੀਆਂ ਦੇ ਸਹਿਯੋਗ ਦੀ ਭਾਰੀ ਲੋੜ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਸ ਮਹਾਨ ਕੀਰਤਨ ਦਰਬਾਰ ਵਿੱਚ ਪੰਥ ਪ੍ਰੱਸਿਧ ਕੀਰਤਨੀਏ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ,ਭਾਈ ਜੋਗਿੰਦਰ ਸਿੰਘ ਰਿਆੜ,ਮੀਰੀ ਪੀਰੀ ਜਥਾ ਯਮੁਨਾ ਨਗਰ,ਢਾਡੀ ਸੰਤ ਸਿੰਘ ਪਾਰਸ ਗੋਲਡ ਮੈਡਲਿਸਟ,ਭਾਈ ਅਵਤਾਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਸੁਰਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਢਾਡੀ ਕਲਾ ਅਤੇ ਕੀਰਤਨ ਦੀ ਛਹਿਬਰ ਲਾਉਣਗੇ।
ਇਸ ਤੋਂ ਇਲਾਵਾ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਮੁਖੀ ਪੰਥ ਅਕਾਲੀ ਤਰਨਾ ਦਲ ਹਰੀਆਂ ਬੇਲਾਂ,ਸ਼੍ਰੀ ਮਾਨ ਮਹੰਤ ਬਾਬਾ ਪ੍ਰਿਤਪਾਲ ਸਿੰਘ ਜੀ ਸੇਵਾਪੰਥੀ ਮਿੱਠਾ ਟਿਵਾਣਾ, ਸੰਤ ਬਾਬਾ ਬਲਵੰਤ ਸਿੰਘ ਜੀ ਹਰਖੋਵਾਲ,ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ,ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾ ਦਲ,ਸੰਤ ਬਾਬਾ ਬਲਬੀਰ ਸਿੰਘ ਬਿਰਧ ਆਸ਼ਰਮ ਹਰਿਆਣਾ,ਸੰਤ ਬਾਬਾ ਰਾਮ ਸਿੰਘ ਸਮਾਧਾਂ,ਸੰਤ ਬਾਬਾ ਹਰਮਨਜੀਤ ਸਿੰਘ ਸਿੰਗੜੀਵਾਲਾ,ਸੰਤ ਬਾਬਾ ਰਣਜੀਤ ਸਿੰਘ ਗੁਰਦੁਆਰਾ ਸ਼ਹੀਦਾਂ ਸਿੰਘਾਂ,ਸ. ਅਜਵਿੰਦਰ ਸਿੰਘ ਪ੍ਰਧਾਨ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰੀਆਂ ਭਰਨਗੇ।ਇਸ ਤੋਂ ਇਲਾਵਾ ਸਿੱਖ ਮਿਸ਼ਨਰੀ ਕਾਲਜ ਵੱਲੋਂ ਧਾਰਮਿਕ ਪੁਸਤਕ ਪ੍ਰਦਰਸ਼ਨੀ ਅਤੇ ਓਬਰਾਏ ਹੋਮਿਓਪੈਥਿਕ ਸਟੋਰ ਵੱਲੋਂ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।ਇਸ ਸਮਾਗਮ ਦੀਆਂ ਤਿਆਰੀਆਂ ਆਰੰਭ ਹੋ ਚੁੱਕੀਆਂ ਹਨ ਅਤੇ ਸਹਿਯੋਗੀ ਸਭਾ ਸੁਸਾਇਟੀਆਂ ਦੀਆਂ ਸੇਵਾਵਾਂ ਲੈਣ ਲਈ ਸੰਪਰਕ ਕੀਤਾ ਜਾ ਰਿਹਾ ਹੈ।ਇਸ ਮੌਕੇ ਹਰਜੀਤ ਸਿੰਘ ਨੰਗਲ ਪ੍ਰਧਾਨ ਭਾਈ ਘੱਨਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ,ਉਂਕਾਰ ਸਿੰਘ ਧਾਮੀ ਪ੍ਰਧਾਨ ਦਿਲਬਰ ਯੂਥ ਕੱਲਬ ਨੇ ਆਪਯੀਆਂ ਸੰਸਥਾਵਾਂ ਵੱਲੋਂ ਪੂਰਨ ਸਹਿਯੋਗ ਦਾ ਯਕੀਨ ਦਿਵਾਇਆ।ਇਸ ਮੀਟਿੰਗ ਵਿੱਚ ਇੰਜ. ਸਤਨਾਮ ਸਿੰਘ ਫੁੱਲ,ਮਾਸਟਰ ਗੁਰਬਚਨ ਸਿੰਘ,ਸ.ਬਖਸ਼ੀਸ਼ ਸਿੰਘ ਕੰਗਮਾਈ,ਹਰਪ੍ਰੀਤ ਸਿੰਘ ਸਾਬੀ,ਗੁਰਦਿਆਲ ਸਿੰਘ ਧਾਮੀ, ਸਰਪੰਚ ਸੁਖਵਿੰਦਰ ਸਿੰਘ ਕੁਤਬਪੁਰ,ਭਾਈ ਮੋਹਣ ਸਿੰਘ,ਚੇਅਰਮੈਨ ਸਰਬਜੀਤ ਸਿੰਘ ਬਡਵਾਲ ਅਤੇ ਪ੍ਰਧਾਨ ਸ. ਬਰਿੰਦਰ ਸਿੰਘ ਪਰਮਾਰ ਬਲਜਿੰਦਰ ਸਿੰਘ ਨੰਗਲ ਪ੍ਰੈੱਸ ਸਕੱਤਰ, ਰਣਜੀਤ ਸਿੰਘ ਭਾਰਜ ਸਕੱਤਰ, ਪ੍ਰਭਜੋਤ ਸਿੰਘ ਸੈਬ ਜੁਆਇੰਟ ਸਕੱਤਰ,ਕੁਲਵਿੰਦਰ ਸਿੰਘ ਪ੍ਰਚਾਰ ਸਕੱਤਰ,ਬਲਬੀਰ ਸਿੰਘ ਸੈਬ ਤੇ ਜਗਤਾਰ ਸਿੰਘ ਬਡਵਾਲ ਸਲਾਹਕਾਰ ਤਜਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਕਲੱਬ ਮੈਂਬਰ ਹਾਜ਼ਿਰ ਸਨ।
Punjab Post Daily Online Newspaper & Print Media