Sunday, September 27, 2026

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ

PPN1004201506

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਹਵਨ ਕਰਵਾਇਆ ਗਿਆ।ਜਿਸ ਵਿਚ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ।ਹਵਨ ਸਮਾਰੋਹ ਵਿਚ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਨੇ ਪ੍ਰਮਾਤਮਾ ਦਾ ਉਸ ਦੀ ਦਿਆਲੁਤਾ ਅਤੇ ਬਖ਼ਸ਼ਿਸ਼ ਲਈ ਖ਼ੁਸ਼ਹਾਲ ਅਤੇ ਸਫ਼ਲ ਸਾਲ ਲਈ ਅਰਦਾਸ ਕੀਤੀ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਨਵੇਂ ਸਾਲ ਦੀ ਸ਼ੁਰੂਆਤ ਲਈ ਵਿਦਿਆਰਥੀਆਂ ਨੂੰ ਸ਼ੁਭਸ਼ਕਾਮਨਾਵਾਂ ਤੇ ਆਸ਼ੀਰਵਾਦ ਦਿੱਤਾ ।  ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਸ਼ਭਸ਼ਕਾਮਨਾਵਾਂ ਦਿੱਤੀਆਂ।ਉਨ੍ਹਾਂ ਨੇ ਕਿਹਾ ਕਿ ਹਵਨ ਦੇ ਦੌਰਾਨ ਆਸ਼ਾਵਾਦੀ ਲਹਿਰਾਂ ਉਠਦੀਆਂ ਹਨ ਜੋ ਵਿਦਿਆਰਥੀਆਂ ਨੂੰ ਆਪਣਾ ਉਦੇਸ਼ ਉਤੱਮ ਕਰਨ ਦੇ ਯੋਗ ਬਣਾਉਂਦੀਆਂ ਹਨ।ਉਨ੍ਹਾਂ: ਨੇ ਵਿਦਿਆਰਥੀਆਂ ਨ੍ਵੰ ਕਿਹਾ ਕਿ ਚੰਗਾ ਮਨੁੱਖ ਬਣਨ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਣਾ ਚਾਹੀਦਾ ਹੈ ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply