Wednesday, August 26, 2026

ਨਗਰ ਨਿਗਮ ਵਾਰਡ ਨੰ: 30 ਦੀ ਹਦੂਦ ‘ਚ ਹਥਿਆਰ ਲੈ ਕੇ ਜਾਣ ਦੀ ਮੁਕੰਮਲ ਪਾਬੰਦੀ

ਪਠਾਨਕੋਟ, 10 ਅਪਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਮੈਜਿਸਟਰੇਟ ਸ. ਸੁਖਵਿੰਦਰ ਸਿੰਘ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਵਿੱਚ ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰ: 30 ਦੀ ਹਦੂਦ ਅੰਦਰ ਹਥਿਆਰ ਲੈ ਕੇ ਜਾਣ ਦੀ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ ਪੁਲਿਸ, ਪੈਰਾ ਮਿਲਟਰੀ ਫੋਰਸ, ਸਰਕਾਰੀ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ ਤੁਰੰਤ ਲਾਗੂ ਹੋ ਕੇ 19 ਅਪ੍ਰੈਲ, 2015 ਤੱਕ ਲਾਗੂ ਰਹੇਗਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …

Leave a Reply