Saturday, August 15, 2026

ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸਮਾਗਮ ਜਾਰੀ

14 ਅਪ੍ਰੈਲ ਨੂੰ ਹੋਵੇਗਾ ਖਾਲਸਾ ਸਾਜਨਾ ਦਿਵਸ ਸਮਾਗਮ – ਪਰਮਾਰ

PPN1204201502
ਹੁਸ਼ਿਆਰਪੁਰ, 1 ਅਪ੍ਰੈਲ (ਸਤਵਿੰਦਰ ਸਿੰਘ) – ਗੁਰਦੁਆਰਾ ਪ੍ਰਬੰਧਕ ਕਮੇਟੀ ਟਿੱਬਾ ਸਾਹਿਬ, ਸੇਵਾ ਸਿਮਰਨ ਸਭਾ (ਰਜਿ.) ਹੁੁਸ਼ਿਆਰਪੁਰ, ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ, ਦੋਆਬਾ ਯੂਥ ਕਲੱਬ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਲੜੀਵਾਰ ਗੁਰਮਤਿ ਅਤੇ ਕੀਰਤਨ ਸਮਾਗਮ ਸਜਾਏ ਜਾ ਰਹੇ ਹਨ।ਇਸ ਲੜੀ ਅਧੀਨ ਗੁਰਮਤਿ ਸਮਾਗਮ ਦਾ ਆਯੋਜਨ ਖੁੱਲ੍ਹੇ ਪੰਡਾਲ ਵਿੱਚ ਕੀਤਾ ਗਿਆ।ਇਸ ਮੌਕੇ ਸ਼੍ਰੀ ਰਹਿਰਾਸ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਵਿੱਚ ਭਾਈ ਹਰਭਜਨ ਸਿੰਘ ਸੋਤਲਾ,ਭਾਈ ਸਤਿੰਦਰ ਸਿੰਘ ਹੁਸ਼ਿਆਰਪੁਰ, ਢਾਡੀ ਬਲਬੀਰ ਸਿੰਘ ਬੇਲੀ ਸੁਲਤਾਨਪੁਰ, ਕਾਕਾ ਜਸਜੀਤ ਸਿੰਘ ਪਲਾਹਾ ਅਕਾਲ ਅਕੈਡਮੀ ਮੱਖਣਗੜ੍ਹ ਬੜੂ ਸਾਹਿਬ, ਭਾਈ ਕੁਲਵਿੰਦਰ ਸਿੰਘ ਕੰਗਮਾਈ ਨੇ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਅਰਸਾ ਪ੍ਰਚਾਰਕ ਵੱਜੋਂ ਸੇਵਾ ਕਰਨ ਵਾਲੇ ਭਾਈ ਤਜਿੰਦਰ ਸਿੰਘ ਸੋਢੀ ਨੇ ਸੰਗਤਾਂ ਨੂੰ ਖਾਲਸਾ ਸਿਰਜਣਾ ਦਿਵਸ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਸ ਮੌਕੇ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਦਰਸ਼ਨ ਸਿੰਘ ਪਲਾਹਾ ਪ੍ਰਧਾਨ, ਸ.ਸਰਦਾਰਾ ਸਿੰਘ ਨਿੱਜਰ,ਭਾਈ ਅਵਤਾਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਅਤੇ ਹੋਰ ਪ੍ਰਬੰਧਕਾਂ ਨੇ ਦੱਸਿਆ 14 ਅਪ੍ਰੈਲ ਖਾਲਸਾ ਸਾਜਨਾ ਦਿਵਸ ਦੇ ਮੌਕੇ ‘ਤੇ ਭਾਈ ਸੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ, ਭਾਈ ਸਵਰਨ ਸਿੰਘ ਮਿੱਠਾ ਟਿਵਾਣਾ ਵੱਲੋਂ ਰਸਭਿੰਨਾ ਕੀਰਤਨ ਕੀਤਾ ਜਾਵੇਗਾ।ਇਸ ਮੌਕੇ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਹੋਰ ਸੰਤ ਮਹਾਂਪੁਰਸ਼ ਉਚੇਚੇ ਤੌਰ ‘ਤੇ ਹਾਜ਼ਰੀਆਂ ਭਰਨਗੇ।ਇਸ ਮੌਕੇ ਹਰਜੀਤ ਸਿੰਘ ਨੰਗਲ ਪ੍ਰਧਾਨ ਭਾਈ ਘੱਨਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ,ਉਂਕਾਰ ਸਿੰਘ ਧਾਮੀ ਪ੍ਰਧਾਨ ਦਿਲਬਰ ਯੂਥ ਕੱਲਬ, ਜਥੇਦਾਰ ਹਰਜੀਤ ਸਿੰਘ ਖਾਲਸਾ, ਇਕਬਾਲ ਸਿੰਘ ਭਾਰਜ ,ਗੁਰਚਰਨ ਸਿੰਘ ਜਿੰਦ, ਗੁਰਬਚਨ ਸਿੰਘ ਚੀਮਾ, ਜਸਪਾਲ ਸਿੰਘ ਕਲਸੀ, ਭਾਈ ਅਵਤਾਰ ਸਿੰਘ ਹੈੱਡ ਗ੍ਰੰਥੀ, ਸਰਬਜੀਤ ਇੰਦਰਜੀਤ ਸਿੰਘ ਬਡਵਾਲ, ਗੁਰਦੇਵ ਸਿੰਘ ਮੰਡੀ ਬੋਰਡ ਆਦਿ ਹਾਜ਼ਿਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply