Wednesday, April 29, 2026

ਚੀਫ ਖਾਲਸਾ ਦੀਵਾਨ ਵੱਲੋਂ ”ਨਾਨਕ ਸ਼ਾਹ ਫਕੀਰ” ਦੀ ਰਲੀਜ਼ ਦਾ ਵਿਰੋਧ

PRESIDENT S. CHARANJIT SINGH CHADHA

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਚੀਫ ਖਾਲਸਾ ਦੀਵਾਨ ਵੱਲੋਂ 17 ਅਪ੍ਰੈਲ 2015 ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ ‘ਨਾਨਕ ਸ਼ਾਹ ਫਕੀਰ’ ‘ਚ ਵਿਖਾਏ ਦ੍ਰਿਸ਼ਾਂ ‘ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਰਲੀਜ਼ ਰੋਕਣ ਦੀ ਮੰਗ ਕੀਤੀ ਹੈ।ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਇਸ ਫਿਲਮ ਵਿੱਚ ਸ੍ਰੀ ਗੁਰੂ ਨਾਨਕ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਰੀਰਕ ਜਾਮੇ ਵਿੱਚ ਵਿਖਾਇਆ ਗਿਆ ਹੈ, ਜੋ ਕਿ ਸਿੱਖ ਧਰਮ ਦੀ ਮਰਿਆਦਾ ਦੇ ਉਲਟ ਹੈ ਅਤੇ ਸਿੱਖ ਸਿਧਾਂਤਾਂ ਦੀ ਸਰਾਸਰ ਬੇਅਦਬੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਮਨੁੱਖੀ ਚਰਿੱਤਰ ਚਿਤਰਨ ਜਿਹੜਾ ਕਿ ਫਿਲਮ ਵਿੱਚ ਵਿਖਾਇਆ ਗਿਆ ਹੈ, ਖਾਲਸਾ ਪੰਥ ਦੇ ਨਿਯਮਾਂ ਅਤੇ ਨੀਤੀਆਂ ਦੀ ਉਲੰਘਣਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਸਰਕਾਰ ਨੂੰ ਇਸ ਫਿਲਮ ਨੂੰ ਜਾਰੀ ਕੀਤਾ ਸਰਟੀਫਿਕੇਟ ਵਾਪਸ ਲੈਂਦੇ ਹੋਏ ਸਮੇਂ ਸਿਰ ਇਸ ਦੀ ਰਿਲੀਜ਼ ਤੇ ਰੋਕ ਲਗਾ ਦੇਣੀ ਚਾਹੀਦੀ ਹੈ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਵੀ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਵੀ ਇਸ ਸੰਬੰਧ ਵਿੱਚ ਛੇਤੀ ਤੋਂ ਛੇਤੀ ਠੋਸ ਅਤੇ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।ਇਸ ਮੌਕੇ ਉਪ ਪ੍ਰਧਾਨ ਸ: ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸ: ਨਰਿੰਦਰ ਸਿੰਘ ਖੁਰਾਣਾ, ਸ: ਹਰਮਿੰਦਰ ਸਿੰਘ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply