ਅੰਮ੍ਰਿਤਸਰ, 13 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਖੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਸਕਾਲਰਸ਼ਿਪ ਵੰਡ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਇਹ ਸਮਾਰੋਹ ਸਿੱਖ ਹਿਊਮਨ ਡਿਵੈਲਪਮੈਂਟ ਕੌਂਸਲ (ਅਮਰੀਕਾ) ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਅਧਿਆਪਕ, ਵਿਦਿਆਰਥੀ ਅਤੇ ਖੋਜਾਰਥੀ ਮੌਜੂਦ ਸਨ।
ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ।ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦੇ ਪ੍ਰਧਾਨ, ਸ਼੍ਰੀ ਬੀ.ਐਸ. ਸੇਖੋਂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਤੇ ਕੌਂਸਲ ਦੀਆਂ ਗਤਵਿਧੀਆਂ ‘ਤੇ ਚਾਨਣਾ ਪਾਇਆ। ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ, ਨਵੀਂ ਦੇ ਪ੍ਰਧਾਨ, ਸ. ਹਰਭਜਨ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਪ੍ਰੋ. ਬਰਾੜ ਨੇ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਤੇ ਸਿੱਖ ਹਿਊਮਨ ਡਿਵੈਲਪਮੈਂਟ ਕੌਂਸਲ ਦੀ ਗਰੀਬ ਵਿਦਿਆਰਥੀਆਂ ਦੀ ਮਦਦ ਕਰਨ ਲਈ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਖਤ ਮਿਹਨਤ ਕਰਕੇ ਜੀਵਨ ਵਿਚ ਬੁਲੰਦੀਆਂ ਨੂੰ ਛੂਹਣਾ ਚਾਹੀਦਾ ਹੈ ਅਤੇ ਚੰਗੇ ਇਨਸਾਨ ਬਣਨਾ ਚਾਹੀਦਾ ਹੈ।
ਯੂਨੀਵਰਸਿਟੀ ਨੇ ਕੰਪਿਊਟਰ ਸੈਂਟਰ ਦੇ ਇੰਚਾਰਜ, ਸ੍ਰੀ ਤੀਰਥ ਸਿੰਘ ਨੇ ਮੰਚ ਸੰਚਾਲਨ ਕੀਤਾ। ਡਾ. ਐਚ.ਪੀ. ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਪ੍ਰੋ. ਬੀ.ਆਰ. ਬਤਰਾ, ਪ੍ਰੋ. ਜਗਰੂਪ ਸਿੰਘ ਸੇਖੋਂ, ਪ੍ਰੋ. ਗੁਰਉਪਦੇਸ਼ ਸਿੰਘ, ਡਾ. ਕਵਿਤਾ ਕਾਹਲੋਂ, ਸ. ਜਗਜੀਤ ਸਿੰਘ ਵਾਲੀਆ, ਡਾ. ਰਾਜੇਸ਼ ਕਾਲੀਆ, ਸ. ਧਨਪ੍ਰੀਤ ਸਿੰਘ, ਸ. ਮਨਮੀਤ ਸਿੰਘ, ਸ. ਕੁਲਵੰਤ ਸਿੰਘ, ਟੀਚਰਜ਼, ਆਫੀਸਰਜ਼ ਅਤੇ ਇੰਪਲਾਈਜ਼ ਐਸੋਸੀਏਸ਼ਨ ਦੇ ਅਹੁਦੇਦਾਰ ਤੋਂ ਇਲਾਵਾ ਹੋਰ ਸੀਨੀਅਰ ਅਧਿਆਪਕ, ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media