Tuesday, July 7, 2026

ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਸਮਾਗਮ ਵਿੱਚ 137 ਪ੍ਰਾਣੀ ਗੁਰੂ ਵਾਲੇ ਬਣੇ – ਮਨਜੀਤ ਸਿੰਘ

PPN1304201517

ਅੰਮ੍ਰਿਤਸਰ, 13 ਅਪ੍ਰੈਲ (ਗੁਰਪ੍ਰੀਤ ਸਿੰਘ) – ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਸ. ਮਨਜੀਤ ਸਿੰਘ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਪਿੰਡ ਸਾਰਚੂਰ ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ, ਗੁਰਦੁਆਰਾ ਕਲਗੀਧਰ ਸਿੰਘ ਸਭਾ ਪਿੰਡ ਚਨੌਰ ਤਹਿਸੀਲ ਮੁਕੇਰੀਆ,ਜ਼ਿਲ੍ਹਾ ਹੁਸ਼ਿਆਰਪੁਰ ਤੇ ਗੁਰਦੁਆਰਾ ਸਾਹਿਬ ਪਿੰਡ ਖਾਲੂ (ਕਪੂਰਥਲਾ) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।
ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਸਮੇਂ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਤੇ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੱਤੀ ਗਈ।ਇਸ ਮੌਕੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ 137 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਇਸ ਮੌਕੇ ਭਾਈ ਪ੍ਰਗਟ ਸਿੰਘ ਤਿੰਮੋਵਾਲ ਤੇ ਭਾਈ ਚਰਨਜੀਤ ਸਿੰਘ ਖਾਲਸਾ ਕਥਾਵਾਚਕ, ਭਾਈ ਮਨਜੀਤ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਭਾਈ ਧਰਮ ਸਿੰਘ, ਭਾਈ ਬਲਵਿੰਦਰ ਸਿੰਘ, ਸ. ਰਵਿੰਦਰ ਸਿੰਘ, ਸ. ਜੱਗਾ ਸਿੰਘ, ਸ. ਰਜਿੰਦਰ ਸਿੰਘ, ਸ. ਸਰਦੂਲ ਸਿੰਘ, ਸ. ਕਲਿਆਨ ਸਿੰਘ, ਸ. ਸੁਚੇਤ ਸਿੰਘ, ਸ. ਕੰਵਲਜੀਤ ਸਿੰਘ, ਸ. ਮਨਜੀਤ ਸਿੰਘ ਤੇ ਸ. ਨਰਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply