
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੁੰਨ ਦਾਨ ਅਤੇ ਖੁਸ਼ਹਾਲੀ ਦਾ ਤਿਉਹਾਰ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਵਿਹੜੇ ਵਿਚ ਬੜੀ ਖ਼ੁਸ਼ੀ ਅਤੇ ਜੋਸ਼ ਨਾਲ ਮਨਾਇਆ ਗਿਆ।ਵਿਸਾਖੀ ਪੰਜਾਬ ਦਾ ਬੜਾ ਮਹੱਤਵਪੂਰਨ ਤਿਉਹਾਰ ਹੈ।ਫ਼ਸਲਾਂ ਦੇ ਤਿਉਹਾਰ ਦੇ ਨਾਲਸ਼ਨਾਲ ਇਸ ਨੂੰ ਨਵੇਂ ਸਾਲ ਦੀ ਸ਼ੁਰੂਆਤ ਵੀ ਮੰਨਿਆ ਜਾਂਦਾ ਹੈ।ਇਸ ਦਿਨ 1875 ਈ: ਨੂੰ ਸਵਾਮੀ ਦਇਆਨੰਦ ਸਰਸਵਤੀ ਜੋ ਕਿ ਆਰਿਆ ਸਮਾਜ ਦੇ ਮੋਢੀ ਸਨ, ਉਨ੍ਹਾਂ ਨੇ ਅਧਿਆਤਮਕ ਅਗਵਾਈ ਕੀਤੀ ਅਤੇ ਇਸੇ ਹੀ ਦਿਨ 1699 ਈ: ਵਿਚ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ।
ਸਕੂਲ ਦੀ ਸਵੇਰ ਦੀ ਸਭਾ ਦੀ ਸ਼ੁਰੂਆਤ ਖ਼ਦੇ ਗੀਤਾਂ ਅਤੇ ਰੰਗ ਬਿਰੰਗੇ ਕੱਪੜੇ ਪਹਿਨੇ ਢੋਲ ਦੀ ਤਾਲ ਤੇ ਵਿਦਿਆਰਥੀਆਂ ਦੁਆਰਾ ਭੰਗੜਾ ਪਾ ਕੇ ਕੀਤੀ ਗਈ।ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸ ਅਤੇ ਇਸ ਤਿਉਹਾਰ ਨਾਲ ਸੰਬੰਧਿਤ ਸਵੈ-ਲਿਖਿਤ ਕਵਿਤਾਵਾਂ ਪੇਸ਼ ਕੀਤੀਆਂ।ਸz: ਗੁਰਬਿੰਦਰ ਸਿੰਘ ਭੱਟੀ ਪੰਜਾਬੀ ਵਿਭਾਗ ਦੇ ਅਧਿਆਪਕ ਨੇ ਵਿਦਿਆਰਥੀਆਂ ਨੂੰ ਪੰਜਾਬ ਦੇ ਅਮੀਰੀ ਵਿਰਸੇ ਤੋਂ ਜਾਣੂ ਕਰਵਾਇਆ ਅਤੇ ਇਹ ਸਿੱਖਿਆ ਦਿੱਤੀ ਕਿ ਸਾਨੂੰ ਇਹ ਤਿਉਹਾਰ ਠੀਕ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ।ਉਹਨਾਂ ਨੇ ਕਿਹਾ ਕਿ ਵਾਤਾਵਰਨ ਦੇ ਬਦਲਾਵ ਕਾਰਨ ਇਸ ਤਿਉਹਾਰ ਵਿਚ ਬਦਲਾਅ ਆਇਆ ਹੈ ਜਿਵੇਂ ਕਿ ਹੁਣ ਤੱਕ ਕਣਕ ਦੀ ਫ਼ਸਲ ਨਹੀਂ ਕੱਟੀ ਗਈ।ਇਸ ਲਈ ਉਨ੍ਹਾਂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਸਾਨੂੰ ਆਪਣੇ ਚੰਗੇ ਭਵਿੱਖ ਲਈ ਵਾਤਾਵਰਨ ਦਾ ਜ਼ਰੂਰ ਧਿਆਨ ਰੱਖਣਾ ਚਾਹੀਦਾ ਹੈ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਤੇ ਸ਼ੁਭ-ਕਾਮਨਾਵਾਂ ਭੇਜੀਆਂ।ਉਨ੍ਹਾਂ ਨੇ ਕਿਹਾ ਕਿ ਇਹ ਦਿਨ ‘ਧੰਨਵਾਦ ਕਰਨ ਦਾ ਦਿਨ’ ਹੈ।ਇਸ ਲਈ ਵਿਦਿਆਰਥੀਆਂ ਨੂੰ ਪ੍ਰਮਾਤਮਾ ਦਾ ਧੰਨਵਾਦ ਕਰਨਾ ਚਾਹੀਦਾ ਹੈ ।ਆਪਣੀ ਚੰਗੀ ਜ਼ਿੰਦਗੀ ਲਈ, ਜੋ ਪ੍ਰਮਾਤਮਾ ਨੇ ਉਨ੍ਹਾਂ ਨੂੰ ਦਿੱਤੀ ਹੈ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਇਸ ਦਿਨ ਤੇ ਆਪਣੀਆਂ ਸ਼ੁੱਭਸ਼ਕਾਮਨਾਵਾਂ ਦਿੱਤੀਆਂ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਚੰਗੀ ਸਿਹਤ, ਖ਼ੁਸ਼ਹਾਲੀ ਅਤੇ ਜ਼ਿੰਦਗੀ ਵਿਚ ਸਫ਼ਲਤਾ ਲਈ ਆਸ਼ੀਰਵਾਦ ਦਿੱਤਾ ।
Punjab Post Daily Online Newspaper & Print Media