ਨਵੀਂ ਦਿੱਲੀ, 15 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਜੱਣ ਕੁਮਾਰ ਦੇ ਨਜ਼ਦੀਕੀ ਬਲਵਾਨ ਖੋਖਰ ਅਤੇ ਗਿਰਧਾਰੀ ਲਾਲ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਸਜ਼ਾ ਨੂੰ ਮੁਲਤਵੀ ਕਰਕੇ ਜ਼ਮਾਨਤ ਦੇਣ ਦੇ ਮਸਲੇ ਤੇ ਦੋਸ਼ੀਆਂ ਨੂੰ ਫਿਲਹਾਲ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਜੌਲੀ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਈ ਕੋਰਟ ਦੇ ਮਾਣਯੋਗ ਜੱਜ ਸੰਜੀਵ ਖੱਨਾ ਤੇ ਆਸ਼ੁਤੋਸ਼ ਕੁਮਾਰ ਨੇ ਬਲਵਾਨ ਖੋਖਰ ਦੀ ਅਪੀਲ ਨੂੰ ਪ੍ਰਵਾਨ ਨਹੀਂ ਕੀਤਾ ਹੈ।ਬਲਵਾਨ ਖੋਖਰ ਦੇ ਵਕੀਲ ਪਾਸੋਂ 12 ਅਪ੍ਰੈਲ 2015 ਨੂੰ ਤਿਹਾੜ ਜੇਲ ਵਿੱਚ ਹੱਥਾਂ ਅਤੇ ਪੈਰਾਂ ਤੇ ਗੰਭੀਰ ਸੱਟਾਂ ਲੱਗਣ ਦਾ ਦਾਅਵਾ ਕਰਦੇ ਹੋਏ ਖੋਖਰ ਨੂੰ ਜ਼ਮਾਨਤ ਦੇਣ ਦੀ ਬੇਨਤੀ ਕੀਤੀ ਗਈ ਸੀ।ਜਿਸ ਤੇ ਅੱਜ ਮਾਣਯੋਗ ਜੱਜਾਂ ਵੱਲੋਂ ਖੋਖਰ ਦੇ ਮਸਲੇ ਤੇ ਤਿਹਾੜ ਜੇਲ ਦੇ ਮੈਡੀਕਲ ਸੁਪਰੀਟੈਂਡਨ ਨੂੰ ਇਸ ਬਾਰੇ ਇਕ ਰਿਪੋਰਟ 21 ਅਪੈ੍ਰਲ ਤੱਕ ਜਮਾ ਕਰਵਾਉਣ ਦਾ ਹੁਕਮ ਦਿੱਤਾ ਗਿਆ ਹੈ।ਗਿਰਧਾਰੀ ਲਾਲ ਦੇ ਕੇਸ ਦਾ ਜ਼ਿਕਰ ਕਰਦੇ ਹੋਏ ਜੌਲੀ ਨੇ ਦੱਸਿਆ ਕਿ ਮਾਣਯੋਗ ਜੱਜਾਂ ਵੱਲੋਂ ਇਸ ਮਸਲੇ ਤੇ ਜ਼ਮਾਤਨ ਦੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰ ਦੇ ਵਕੀਲ ਗੁਰਬਖਸ਼ ਸਿੰਘ ਅਤੇ ਲਖਮੀਚੰਦ ਵੀ ਇਸ ਮੌਕੇ ਅਦਾਲਤ ਵਿੱਚ ਹਾਜ਼ਿਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media