Saturday, September 26, 2026

ਫਤਿਹਪੁਰ ਵਾਸੀਆਂ ਦੀ ਹਾਲਤ ਤਰਸਯੋਗ

ਬਜ਼ਾਰ ਬਨਾਉਣ ਦੀ ਕੀਤੀ ਮੰਗ

PPN1604201505

ਨਵਾਂ ਪਿੰਡ, 16 ਅਪ੍ਰੈਲ (ਧਰਮਪਾਲ ਸਿੰਘ) – ਹਲਕਾ ਜੰਡਿਆਲਾ ਦੇ ਅਧੀਨ ਪੈਂਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਕਈ ਸਾਲਾਂ ਤੋਂ ਗਲੀ ਦਾ ਬਹੁਤ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਮੀਂਹ ਪੈਂਦਾ ਹੈ ਤਾਂ ਦਲ-ਦਲ ਦਾ ਰੂਪ ਧਾਰਨ ਕਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਦੇ ਘਰ ਦੇ ਵਿੱਚੋਂ ਦੀ ਲੰਘਣਾ ਪੈਂਦਾ ਹੈ, ਜਦੋਂ ਕਿ ਘਰ ਵਾਲਿਆਂ ਨੇ ਕੰਧ ਕਰ ਦਿੱਤੀ ਤਾਂ ਰਸਤਾ ਬੰਦ ਹੋ ਜਾਵੇਗਾ। ਬਾਹਰ ਜਾਣਾ ਬਹੁਤ ਮੁਸ਼ਕਲ ਹੋਵੇਗਾ। ਇਸ ਸਮੱਸਿਆ ਤੋਂ ਸਰਪੰਚ ਨੂੰ ਕਈ ਵਾਰੀ ਜਾਣੂ ਕਰਵਾਇਆ ਗਿਆ, ਪਰ ਅਜੇ ਤੱਕ ਕੋਈ ਧਿਆਨ ਨਹੀਂ ਦਿੱਤਾ। ਬਜ਼ਾਰ ਗੰਦਗੀ ਦੇ ਨਾਲ ਭਰ ਜਾਂਦਾ ਹੈ ਅਤੇ ਗੰਦੇ ਪਾਣੀ ਦੀ ਕੋਈ ਨਿਕਾਸੀ ਨਹੀਂ ਹੈ। ਇਲਾਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਨੂੰ ਮੰਗ ਕਰਦੇ ਹੋਏ ਕਿਹਾ ਕਿ ਜਲਦੀ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇ ਤਾਂ ਕਿ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਤਰਸੇਮ ਸਿੰਘ, ਮੁਖਤਾਰ ਸਿੰਘ, ਜਸਪਾਲ ਸਿੰਘ, ਰਾਮ ਸਿੰਘ, ਗੁਰਬੀਰ ਸਿੰਘ, ਇਕਬਾਲ ਮਸੀਹ, ਨਛੱਤਰ ਸਿੰਘ, ਸ਼ੇਰ ਗਿੱਲ, ਰਾਹੁਲ ਸਿੰਘ, ਮੀਰਾਂ ਗੁਰਮੀਤ, ਸੁਖਵਿੰਦਰ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਗਗਨਦੀਪ ਸਿੰਘ, ਮਨਬੀਰ ਸਿੰਘ, ਗਗਨਦੀਪ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply