ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਪੰਜਾਬ ਦੇ ਸਿਹਤ ਵਿਭਾਗ ਵਿਚ ਕੰਮ ਕਰਦੇ ਸਮੂਹ ਐਨਆਰਐਚਐਮ ਕ੍ਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਵੀਰਵਾਰ 32ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਕ੍ਰਮਚਾਰੀਆਂ ਵੱਲੋਂ ਸਿਹਤ ਵਿਭਾਗ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਹੀਆਂ ਹਨ। ਪਿੰਡਾਂ ਵਿਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਲੱਗਣ ਵਾਲੇ ਟੀਕੇ ਜੋ ਕਿ ਭਿਆਨਕ ਬਿਮਾਰੀਆਂ ਤੋਂ ਬਚਾਉਂਦੇ ਹਨ, ਦਾ ਕੰਮ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਇਹ ਕੰਮ ਬੁਰੀ ਨਾਲ ਪ੍ਰਭਾਵਿਤ ਹੋਣ ਤੇ ਸਰਕਾਰ ਦੀ ਸਿਹਤ ਤੇ ਕੋਈ ਅਸਰ ਨਹੀਂ ਹੋ ਰਿਹਾ ਅਤੇ ਨਾ ਹੀ ਸਰਕਾਰ ਦਾ ਇਸ ਵੱਲ ਕੋਈ ਧਿਆਨ ਹੈ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਵੀਰਵਾਰ ਉਪ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਵੀ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਕ੍ਰਮਚਾਰੀਆਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਅੱਗੇ ਮਰਨ ਵਰਤ ਸ਼ੁਰੂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਕ੍ਰਮਚਾਰੀਆਂ ਦੀਆਂ ਮੰਗਾਂ ਵਿਚ ਜਦ ਤੱਕ ਸਰਕਾਰ ਉਨ੍ਹਾਂ ਦੇ ਪੇਅ ਸਕੇਲ ਦੀ ਮੰਗ ਨੂੰ ਲਾਗੂ ਨਹੀਂ ਕਰਦੀ ਤਾਂ ਸੰਘਰਸ਼ ਜਾਰੀ ਰਹੇਗਾ। ਜੇਕਰ ਸਿਹਤ ਮੰਤਰੀ ਸਾਡੀਆਂ ਮੰਗਾਂ ਮੰਨਣ ਤੋਂ ਅਸਮਰੱਥ ਹਨ ਤਾਂ ਉਹ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਕੁਮਾਰ, ਰਮੇਸ਼ ਕੁਮਾਰ, ਵਿੱਕੀ ਰਾਠੌੜ, ਰਾਜ ਕ੍ਰਿਸ਼ਨ, ਸੁਨੀਲ ਕੁਮਾਰ, ਧੀਰਜ਼ ਕੁਮਾਰ, ਨਵਦੀਪ ਕੁਮਾਰ, ਅਮਨੀਸ਼ ਕੁਮਾਰ, ਨਿਤਿਨ ਕੁਮਾਰ, ਧਰਮਵੀਰ, ਪੂਜਾ, ਸ਼ਾਇਨਾ, ਪਰਮਜੀਤ ਕੌਰ ਅਤੇ ਰੀਟਾ ਕੁਮਾਰੀ ਸਹਿਤ ਹੋਰਨਾਂ ਨੇ ਵੀ ਸੰਬੋਧਨ ਕੀਤਾ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media