Sunday, October 18, 2026

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਗੁਰਮੁਖੀ ਦਿਵਸ’ ਐਤਵਾਰ 19 ਅਪ੍ਰੈਲ ਨੂੰ

ਨਵੀਂ ਦਿੱਲੀ, 17 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਉਤਸਾਹਿਤ ਕਰਨ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਦੇ ਅਧੀਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ‘ਗੁਰਮੁਖੀ ਦਿਵਸ’ ਐਤਵਾਰ 19 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਮੌਕੇ ਤੇ ਚਾਹਵਾਨਾਂ ਨੂੰ ਪੰਜਾਬੀ ਦੇ ਮੰਨੇ-ਪ੍ਰਮੰਨੇ ਵਿਦਵਾਨਾਂ ਵਲੋਂ ਗੁਰਮੁਖੀ ਲਿਖਣ ਅਤੇ ਪੜ੍ਹਨ ਦੀ ਸਿਖਿਆ ਦਿੱਤੀ ਜਾਇਗੀ।

Leave a Reply